Friday, November 22, 2024
 

ਚੰਡੀਗੜ੍ਹ / ਮੋਹਾਲੀ

ਧਰਮਸੋਤ ਵੱਲੋਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ 👍

January 28, 2021 08:41 PM

ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼


ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਇਹ ਹਦਾਇਤਾਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਜਾਰੀ ਕੀਤੀਆਂ। ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵੱਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਤਰੱਕੀ ਸਮੇਂ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰਾਂ ਨੂੰ ਰੋਸਟਰ ਰਜਿਸਟਰ ਮੇਨਟੇਨ ਕਰਵਾਉਣ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।
ਧਰਮਸੋਤ ਨੇ ਕਿਹਾ ਕਿ ਤਰੱਕੀਆਂ ਦੌਰਾਨ ਬੈਕਲਾਗ ਭਰਨ ਨੂੰ ਵੀ ਪਹਿਲ ਦਿੱਤੀ ਜਾਵੇ ਤਾਂ ਜੋ ਸਬੰਧਤਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿੱਤੇ ਜਾ ਸਕਣ। ਉਨ੍ਹਾਂ ਵਿਭਾਗੀ ਜ਼ਿਲ੍ਹਾ ਅਧਿਕਾਰੀਆਂ ਨੂੰ ਸਬੰਧਤ ਜਿਲ੍ਹਿਆਂ ਦੇ ਵੱਖ-ਵੱਖ ਵਿਭਾਗਾਂ ਦੇ ਰੋਸਟਰ ਰਜਿਸਟਰ ਮੇਨਟੇਨ ਕਰਨ ਦੀ ਮਹੀਨਾਵਾਰ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸਦੀ ਵਿਭਾਗ ਵੱਲੋਂ ਸਮੀਖਿਆ ਕੀਤੀ ਜਾਵੇਗੀ।
ਉਨ੍ਹਾਂ ਵਫ਼ਦ ਦੇ ਮੈਂਬਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਰੋਸਟਰ ਰਜਿਸਟਰ ਨਿਯਮਾਂ ਦੀ ੳਲੰਘਣਾ ਦੇ ਮਾਮਲੇ ਉਨ੍ਹਾਂ ਦੇ ਧਿਆਨ ’ਚ ਲਿਆਉਣ ਲਈ ਵੀ ਕਿਹਾ। ਧਰਮਸੋਤ ਨੇ ਵਫ਼ਦ ਵੱਲੋਂ ਉਠਾਈਆਂ ਹੋਰ ਵੱਖ-ਵੱਖ ਜਾਇਜ਼ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੀਟਿੰਗ ਵਿੱਚ ਪ੍ਰਧਾਨ ਬਲਜੀਤ ਸਿੰਘ ਸਲਾਣਾ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਜਨਰਲ ਸਕੱਤਰ ਲਛਮਣ ਸਿੰਘ, ਸਕੱਤਰ ਕਿ੍ਰਸ਼ਨ ਸਿੰਘ ਧੁੱਗਾ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਮੋਰਿੰਡਾ ਮੌਜੂਦ ਸਨ।

 

Have something to say? Post your comment

Subscribe