Friday, November 22, 2024
 

ਚੰਡੀਗੜ੍ਹ / ਮੋਹਾਲੀ

1 ਫਰਵਰੀ ਤੋਂ ਖੁਲਣਗੇ ਇਨ੍ਹਾਂ ਬੱਚਿਆਂ ਲਈ ਸਕੂਲ, ਪੜ੍ਹੋ ਪੂਰੀ ਜਾਣਕਾਰੀ 📓

January 29, 2021 05:31 PM

ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਪੰਜਾਬ ਸਰਕਾਰ ਸੰਜੀਦਾ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ : ਮਾਰਚ ਮਹੀਨੇ ਤੋਂ ਬੰਦ ਪਏ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 1 ਫਰਵਰੀ ਤੋਂ ਖੁੱਲ੍ਹ ਜਾਣਗੇ।
ਜਿਸ ਦੀ ਪੰਜਾਬ ਸਰਕਾਰ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਲੈ ਕੇ ਪਹਿਲੇ ਪੜਾਅ ਵਿੱਚ ਨੌਵੀਂ ਤੋਂ ਬਾਰਵੀਂ, ਦੂਜੇ ਪੜਾਅ ਵਿਚ ਪੰਜਵੀਂ ਤੋਂ ਅੱਠਵੀਂ ਅਤੇ ਫਿਰ ਤੀਜੇ ਪੜਾਅ ਵਿੱਚ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪਿਆਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪੜਾਅ ਵਾਰ ਖੋਲ੍ਹੇ ਗਏ ਸਕੂਲਾਂ ਵਿੱਚ ਮਹਾਂਮਾਰੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਿੱਖਿਆ ਅਧਿਕਾਰੀਆਂ ਅਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਇੰਦਰ ਸਿੰਗਲਾ ਨੇ ਵਿਭਾਗੀ ਅਧਿਕਾਰੀਆਂ ਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 1 ਫਰਵਰੀ ਤੋਂ ਲੱਗਣ ਜਾ ਰਹੀਆਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਕਲਾਸਾਂ ਦੇ ਦੇ ਵਿਦਿਆਰਥੀ ਉਮਰ ’ਚ ਛੋਟੇ ਹੁੰਦੇ ਹਨ ਜਿਸ ਕਰ ਕੇ ਇਨ੍ਹਾਂ ਬੱਚਿਆਂ ਦਾ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਜ਼ਿਆਦਾ ਤਵੱਜੋ ਦਿੱਤੀ ਜਾਵੇ।

 

Have something to say? Post your comment

Subscribe