ਨਵੀਂ ਦਿੱਲੀ : ਜੰਮੂ ਕਸ਼ਮੀਰ ਦੇ ਤ੍ਰਾਲ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਦੀ ਇਕ ਸਾਂਝੀ ਟੀਮ ਇਸ ਕਾਰਵਾਈ ਨੂੰ ਅੰਜਾਮ ਦਿਤਾ। ਇਸ ਕਾਰਵਾਈ ਵਿਚ ਤਿੰਨ ਅਤਿਵਾਦੀਆਂ ਦਾ ਖ਼ਾਤਮਾ ਕਰ ਦਿਤਾ ਗਿਆ ਹੈ। ਮਾਰੇ ਗਏ ਅਤਿਵਾਦੀਆਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।
ਦਸਣਯੋਗ ਹੈ ਕਿ ਸੁਰੱਖਿਆ ਬਲਾਂ ਨੂੰ ਤ੍ਰਾਲ ਦੇ ਮੰਦੋਰਾ ਇਲਾਕੇ ਵਿਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦਿਤੀ ਗਈ ਸੀ। ਇਸ ਜਾਣਕਾਰੀ ਦੇ ਆਧਾਰ ’ਤੇ ਸੈਨਾ, ਪੁਲਿਸ ਅਤੇ ਸੀਆਰਪੀਐਫ਼ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕੀਤੀ। ਇਸੇ ਦੌਰਾਨ ਅਤਿਵਾਦੀਆਂ ਨੇ ਫ਼ਾਇਰਿੰਗ ਸ਼ੁਰੂ ਕਰ ਦਿਤੀ।
ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲਣ ਤੋਂ ਪਹਿਲਾਂ ਅਤਿਵਾਦੀਆਂ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਦਿਤਾ। ਇਸ ਦੇ ਬਾਵਜੂਦ, ਗੋਲੀਬਾਰੀ ਜਾਰੀ ਰਹੀ। ਇਸ ਤੋਂ ਬਾਅਦ ਸਿਪਾਹੀਆਂ ਨੇ ਮੋਰਚਾ ਸੰਭਾਲ ਲਿਆ ਅਤੇ ਤਿੰਨ ਅਤਿਵਾਦੀਆਂ ਨੂੰ ਮਾਰ ਦਿਤਾ।