Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਸਿਆਸੀ

ਅਰਜੁਨ ਬਾਦਲ ਅਤੇ ਕਾਂਗਰਸੀ ਉਮੀਦਵਾਰ ਮਨਜੀਤ ਕੌਰ ਸੰਧੂ ਨੂੰ ਲੱਡੂਆਂ ਨਾਲ ਤੋਲਿਆ 😱

January 30, 2021 08:20 PM

ਬਠਿੰਡਾ : ਜਿਵੇਂ ਜਿਵੇਂ ਨਗਰ ਨਿਗਮ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਮੀਦਵਾਰ ਵੱਲੋਂ ਸਰਗਰਮੀਆਂ ਤੇਜ ਕੀਤੀਆਂ ਜਾ ਰਹੀਆਂ ਹਨ, ਜਿਸਦੇ ਚਲਦਿਆਂ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਵੀ ਉਮੀਦਵਾਰਾਂ ਦੇ ਸਮਰਥਨ ’ਚ ਨੁੱਕੜ ਮੀਟਿੰਗਾਂ ਕਰਕੇ ਸ਼ਹਿਰ ਵਾਸੀਆਂ ਨੂੰ ਆਪਣੇ ਉਮੀਦਵਾਰਾਂ ਨੂੰ ਵੋਟ ਦੇ ਕੇ ਜੇਤੂ ਬਣਾਉਣ ਲਈ ਲਾਮਵੰਦ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 1 ਤੋਂ ਕਾਂਗਰਸ ਉਮੀਦਵਾਰ ਮਨਜੀਤ ਕੌਰ ਸੰਧੂ ਦੇ ਸਮਰਥਨ ’ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਪੁੱਤਰ ਅਰਜੁਨ ਬਾਦਲ ਵਿਸ਼ੇਸ਼ ਤੌਰ ’ਤੇ ਪਹੰੁਚੇ ਅਤੇ ਮਨਜੀਤ ਕੌਰ ਸੰਧੂ ਦੇ ਹੱਕ ’ਚ ਚੋਣ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਨਜੀਤ ਕੌਰ ਸੰਧੂ ਜੋ ਕਿ ਟਹਿਲ ਸਿੰਘ ਸੰਧੂ ਦੇ ਧਰਮ ਪਤਨੀ ਹਨ, ਜਿੰਨ੍ਹਾਂ ਦਾ ਪਾਰਟੀ ਅਤੇ ਸ਼ਹਿਰ ਦੇ ਵਿਕਾਸ ’ਚ ਵੱਡਾ ਯੋਗਦਾਨ ਹੈ। ਟਹਿਲ ਸਿੰਘ ਸੰਧੂ ਦੀ ਅਣਥੱਕ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਦੀ ਧਰਮ ਪਤਨੀ ਮਨਜੀਤ ਕੌਰ ਸੰਧੂ ਨੂੰ ਐਮ ਸੀ ਦੀ ਚੋਣ ਲਈ ਮੈਦਾਨ ’ਚ ਉਤਾਰਿਆ ਗਿਆ। ਇਸ ਮੌਕੇ ਸਮੂਹ ਵਾਰਡ ਵਾਸੀਆਂ ਵੱਲੋਂ ਮਨਜੀਤ ਕੌਰ ਸੰਧੂ ਨੂੰ ਭਰਪੂਰ ਸਮਰਥਨ ਦਿੰਦਿਆਂ ਅਰਜੁਨ ਬਾਦਲ ਅਤੇ ਮਨਜੀਤ ਕੌਰ ਸੰਧੂ ਨੂੰ ਲੱਡੂਆਂ ਨਾਲ ਤੋਲਿਆ ਗਿਆ ।

 

Have something to say? Post your comment

Subscribe