ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਐਤਵਾਰ ਨੂੰ ਅਪਣਾ ਸਮਰਥਨ ਮੁੜ ਦੁਹਰਾਇਆ। ਕੇਜਰੀਵਾਲ ਨੇ ਕਿਹਾ ਕਿ ਉਹ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਤਿਆਰ ਹਨ। ਦਿੱਲੀ ਸਰਕਾਰ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ’ਚ ਕਈ ਵਾਰ ਬੋਲ ਚੁਕੀ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਸਹਿਯੋਗੀ ਨਵੇਂ ਖੇਤੀ ਕਾਨੂੰਨਾਂ ਦੀ ਨਿੰਦਾ ਕਰ ਚੁਕੇ ਹਨ। ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਇਕ ਟਵੀਟ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ’ਨਰੇਸ਼ ਜੀ, ਤੁਸੀਂ ਲੋਕ ਮੁਸ਼ਕਲ ਸੰਘਰਸ਼ ਕਰ ਰਹੇ ਹੋ। ਮੈਂ ਅਪਣੀ ਪਾਰਟੀ ਅਤੇ ਸਰਕਾਰ ਰਾਹੀਂ ਤੁਹਾਡੀ ਹਰ ਸੰਭਵ ਮਦਦ ਕਰਾਂਗਾ।