Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਰਾਸ਼ਟਰੀ

Budget 2021: ਵਿੱਤ ਮੰਤਰੀ ਨੇ ਕਿਹਾ Corona ਟੀਕਾਕਰਣ ਲਈ ਰੱਖੇ 35 ਹਜ਼ਾਰ ਕਰੋੜ

February 01, 2021 05:29 PM

ਸਿਹਤ ਖੇਤਰ ਲਈ ਰੱਖੇ ਗਏ 2.23 ਹਜ਼ਾਰ ਕਰੋੜ

ਨਵੀਂ ਦਿੱਲੀ: ਲੋਕ ਸਭਾ ਵਿਚ ਹੰਗਾਮੇ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਦੌਰਾਨ ਰਾਹਤ ਲਈ ਕਈ ਵੱਡੇ ਕਦਮ ਚੁੱਕੇ ਹਨ, ਜਿਸ ਦੇ ਤਹਿਤ ਆਤਮ ਨਿਰਭਰ ਪੈਕੇਜ ਦਾ ਐਲਾਨ ਕੀਤਾ ਗਿਆ।

ਵਿੱਤ ਮੰਤਰੀ ਨੇ ਆਤਮ ਨਿਰਭਰ ਭਾਰਤ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਵਿਚਾਰਧਾਰਾ ਪ੍ਰਾਚੀਨ ਭਾਰਤ ਤੋਂ ਚੱਲੀ ਆ ਰਹੀ ਹੈ ਅਤੇ ਇਹ ਹਰ ਭਾਰਤੀ ਦਾ ਵਿਚਾਰ ਹੈ। ਉਹਨਾਂ ਨੇ ਕਿਹਾ ਇਸ ਦੇ ਤਹਿਤ  ਸਾਰਿਆਂ ਲਈ ਸਿੱਖਿਆ, ਮਹਿਲਾ ਸਸ਼ਕਤੀਕਰਣ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਭ ਦੇ ਸਾਥ ਅਤੇ ਸਭ ਦਾ ਵਿਕਾਸ ਲਈ ਕਦਮਾਂ ‘ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

ਵਿੱਤ ਮੰਤਰੀ ਨੇ ਕਿਹਾ ਸਰਕਾਰ ਸਿਹਤ ਖੇਤਰ ਵੱਲ ਜ਼ੋਰ ਦੇ ਰਹੀ ਹੈ। ਵਧੀਆ ਸਿਹਤ ਸਹੂਲਤਾਂ ਲਈ ਬਚਾਅ, ਇਲਾਜ ਅਤੇ ਖੋਜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਬੁਨਿਆਦੀ ਢਾਂਚੇ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਨਿਰਮਲਾ ਸੀਤਾਰਮਣ ਨੇ ਕਿਹਾ ਕਿ ਜੇਕਰ ਲੌਕਡਾਊਨ ਨਹੀਂ ਲਗਾਇਆ ਜਾਂਦਾ ਤਾਂ ਦੇਸ਼ ਵਿਚ ਹਾਲਾਤ ਹੋਰ ਮਾੜੇ ਹੁੰਦੇ। ਕੋਰੋਨਾ ਵੈਕਸੀਨ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਦੇਸ਼ ਵਿਚ ਦੋ ਵੈਕਸੀਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦੋ ਹੋਰ ਨਵੀਆਂ ਵੈਕਸੀਨ ਜਲਦ ਆ ਸਕਦੀਆਂ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਕੋਰੋਨਾ ਸੰਕਟ 'ਚ ਭਾਰਤੀ ਰਿਜ਼ਰਵ ਬੈਂਕ ਨੇ 27 ਲੱਖ ਕਰੋੜ ਰੁਪਏ ਦਾ ਪੈਕੇਜ ਦਿੱਤਾ ਹੈ।

ਉਹਨਾਂ ਕਿਹਾ ਇਸ ਸਾਲ ਕੋਵਿਡ-19 ਵੈਕਸੀਨ ਲਈ 35 ਹਜ਼ਾਰ ਕਰੋੜ ਰੱਖੇ ਗਏ ਹਨ। ਇਸ ਤੋਂ ਇਲਾਵਾ ਸਿਹਤ ਖੇਤਰ ਲਈ 2.23 ਹਜ਼ਾਰ ਕਰੋੜ ਤੋਂ ਜ਼ਿਆਦਾ ਰੱਖੇ ਗਏ ਹਨ। ਇਸ ਦੌਰਾਨ ਵਿੱਤ ਮੰਤਰੀ ਨੇ ਸਵੈ-ਨਿਰਭਰ ਤੰਦਰੁਸਤ ਭਾਰਤ ਯੋਜਨਾ ਦਾ ਐਲ਼ਾਨ ਕੀਤਾ ਹੈ।

 

ਰੇਲਵੇ ਤੇ ਮੈਟਰੋ ਲਈ ਰੱਖਿਆ ਗਿਆ 1.10 ਲੱਖ ਕਰੋੜ ਦਾ ਬਜਟ

 ਕੇਂਦਰੀ ਬਜਟ ਪੇਸ਼ ਕਰਨ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਰੇਲਵੇ ਅਤੇ ਮੈਟਰੋ ਲਈ ਅਹਿਮ ਐਲਾਨ ਕੀਤਾ। ਉਹਨਾਂ ਦੱਸਿਆ ਕਿ ਰੇਲਵੇ ਲਈ 1.10 ਲੱਖ ਕਰੋੜ ਦਾ ਬਜਟ ਰੱਖਿਆ ਗਿਆ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਰੇਲ ਯੋਜਨਾ 2030 ਤਿਆਰ ਹੋ ਗਈ ਹੈ। ਭਾਰਤੀ ਰੇਲਵੇ ਤੋਂ ਇਲਾਵਾ ਮੈਟਰੋ, ਸਿਟੀ ਬਸ ਆਦਿ ਸਰਵਿਸ ਨੂੰ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਇਸ ਦੇ ਲਈ 18 ਹਜ਼ਾਰ ਕਰੋੜ ਰੁਪਏ ਦੀ ਲਾਗਤ ਲਗਾਈ ਜਾਵੇਗੀ।

ਬਿਜਲੀ ਖੇਤਰ ਲਈ ਕੀਤਾ ਐਲਾਨ

ਇਸ ਤੋਂ ਇਲਾਵਾ ਬਿਜਲੀ ਖੇਤਰ ਲਈ ਐਲਾਨ ਕਰਦਿਆਂ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਸਰਕਾਰ ਵੱਲੋਂ 3 ਲੱਖ ਕਰੋੜ ਤੋਂ ਜ਼ਿਆਦਾ ਲਾਗਤ ਦੀ ਸਕੀਮ ਲਾਂਚ ਕੀਤੀ ਜਾ ਰਹੀ ਹੈ, ਜੋ ਦੇਸ਼ ਦੇ ਬਿਜਲੀ ਨਾਲ ਸਬੰਧਤ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਹਾਈਡ੍ਰੋਜਨ ਪਲਾਂਟ ਬਣਾਉਣ ਦਾ ਐਲ਼ਾਨ ਕੀਤਾ ਗਿਆ। ਬਿਜਲੀ ਖੇਤਰ ਵਿਚ ਪੀਪੀਪੀ ਮਾਡਲ ਦੇ ਤਹਿਤ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਲੋਕ ਸਭਾ ਵਿਚ ਹੰਗਾਮੇ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਦੌਰਾਨ ਰਾਹਤ ਲਈ ਕਈ ਵੱਡੇ ਕਦਮ ਚੁੱਕੇ ਹਨ, ਜਿਸ ਦੇ ਤਹਿਤ ਆਤਮ ਨਿਰਭਰ ਪੈਕੇਜ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 2000 ਕਰੋੜ ਦਾ ਪੈਕੇਜ ਰੱਖਿਆ ਹੈ।

 

Have something to say? Post your comment

 
 
 
 
 
Subscribe