ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਦਾ ਸੱਦਾ ਦਿੱਤੇ ਜਾਣ ਦੇ ਬਾਅਦ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ, ਯੂ ਪੀ ਅਤੇ ਉਤਰਾਖੰਡ ਵਿੱਚ ਕੋਈ ਚੱਕਾ ਜਾਮ ਨਹੀਂ ਹੋਵੇਗਾ, ਕਿਸਾਨ ਸਿਰਫ ਜ਼ਿਲ੍ਹਾ ਮੈਜਿਸਟਰੇਟ ਨੂੰ ਇੱਕ ਮੰਗ ਪੱਤਰ ਸੌਂਪਣਗੇ। ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਜਾਮ ਜਾਮ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸ਼ੁੱਕਰਵਾਰ ਨੂੰ ਗਾਜ਼ੀਪੁਰ ਸਰਹੱਦ ਪਹੁੰਚੇ ਅਤੇ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ। ਰਾਕੇਸ਼ ਟਿਕੈਤ ਅਤੇ ਬਲਵੀਰ ਰਾਜੇਵਾਲ ਨੇ 6 ਜਨਵਰੀ ਨੂੰ ਹੋਣ ਵਾਲੇ ਦੇਸ਼ ਵਿਆਪੀ ਚੱਕਾ ਜਾਮ 'ਤੇ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ। ਇਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ 6 ਫਰਵਰੀ ਨੂੰ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਜਾਮ ਨਹੀਂ ਹੋਏਗਾ। ਕਿਸਾਨ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਿਰਫ ਮੰਗ ਪੱਤਰ ਸੌਂਪਣਗੇ।
ਇਸ ਦੇ ਨਾਲ, ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਕਿਸਾਨਾਂ ਨੂੰ ਕਿਸੇ ਵੀ ਸਮੇਂ ਦਿੱਲੀ ਬੁਲਾਇਆ ਜਾ ਸਕਦਾ ਹੈ, ਇਸ ਲਈ ਉਹ ਆਪਣੇ ਟਰੈਕਟਰਾਂ ਵਿਤ ਤੇਲ ਭਰਵਾ ਕੇ ਰੱਖਣ। ਟਿਕੈਤ ਨੇ ਕਿਹਾ ਕਿ ਦਿੱਲੀ ਵਿੱਚ ਜਾਮ ਨਹੀਂ ਹੋਏਗਾ ਕਿਉਂਕਿ ਸਰਕਾਰ ਪਹਿਲਾਂ ਹੀ ਦਿੱਲੀ ਨੂੰ ਜਾਮ ਕਰ ਚੁੱਕੀ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸਾਨ ਇਸ ਵੇਲੇ ਗੰਨੇ ਦੀ ਕਟਾਈ ਵਿੱਚ ਲੱਗੇ ਹੋਏ ਹਨ, ਇਸ ਲਈ ਦੋਵਾਂ ਰਾਜਾਂ ਵਿੱਚ 6 ਫਰਵਰੀ ਨੂੰ ਚੱਕਾ ਜਾਮ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ।