Friday, November 22, 2024
 

ਚੰਡੀਗੜ੍ਹ / ਮੋਹਾਲੀ

ਸਿੱਖਿਆ ਵਿਭਾਗ ਨੇ ਆਨ-ਲਾਈਨ ਬਦਲੀਆਂ ਲਈ 6 ਤੋਂ 13 ਫਰਵਰੀ ਤੱਕ ਪੋਰਟਲ ਖੋਲਿਆ 📝

February 07, 2021 08:28 AM
ਹੁਣ ਤੱਕ 7300 ਅਧਿਆਪਕ ਲੈ ਚੁੱਕੇ ਨੇ ਲਾਭ : ਸਿੰਗਲਾ
 
ਚੰਡੀਗੜ੍ਹ : ਸਿੱਖਿਆ ਵਿਭਾਗ ਨੇ ਅਧਿਆਪਕਾਂ, ਕੰਪਿਊਟਰ ਟੀਚਰਾਂ, ਸਿੱਖਿਆ ਕਰਮੀਆਂ ਅਤੇ ਵਲੰਟੀਅਰਾਂ ਲਈ ਸੈਸ਼ਨ 2021-22 ਦੀਆਂ ਆਮ ਬਦਲੀਆਂ ਦੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕਰਨ ਲਈ ਪੋਰਟਲ 6 ਫਰਵਰੀ ਤੋਂ 13 ਫਰਵਰੀ ਤੱਕ ਖੋਲ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਆਨਲਾਈਨ ਬਦਲੀ ਨੀਤੀ ਤਹਿਤ ਸੈਸ਼ਨ 2021-22 ਵਿੱਚ ਬਦਲੀਆਂ ਲਈ ਅਧਿਆਪਕ ਅਪਲਾਈ ਕਰ ਸਕਦੇ ਹਨ ਪਰ ਇਹ ਬਦਲੀਆਂ 10 ਅਪ੍ਰੈਲ 2021 ਜਾਂ ਨਵੇਂ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਹੀ ਲਾਗੂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜਿਹੜੇ ਅਧਿਆਪਕਾਂ ਨੇ ਸੈਸ਼ਨ 2020-21 ਵਿੱਚ ਅਪਲਾਈ ਕੀਤਾ ਸੀ ਉਹਨਾਂ ਨੂੰ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ ਪ੍ਰੰਤੂ ਜੇਕਰ ਅਧਿਆਪਕ ਕਿਸੇ ਸਬੰਧੀ ਡਾਟੇ ਦੀ ਸੋਧ ਕਰਨਾ ਚਾਹੁੰਦੇ ਹਨ ਤਾਂ ਕਰ ਸਕਦੇ ਹਨ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਬਦਲੀ ਨੀਤੀ ਤਹਿਤ ਪਹਿਲੀ ਵਾਰ 7300 ਦੇ ਕਰੀਬ ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ। ਉਨਾਂ ਦੱਸਿਆ ਕਿ ਸੈਸ਼ਨ 2020-21 ਦੌਰਾਨ ਬਹੁਤ ਸਾਰੇ ਅਧਿਆਪਕਾਂ ਨੇ ਬਦਲੀਆਂ ਲਈ ਆਨਲਾਈਨ ਅਪਲਾਈ ਕੀਤਾ ਸੀ ਪਰ ਕੋਵਿਡ-19 ਮਹਾਂਮਾਰੀ ਫੈਲਣ ਕਰਕੇ ਸਕੂਲ ਬਹੁਤਾ ਸਮਾਂ ਬੰਦ ਰਹਿਣ ਕਾਰਨ ਸੈਸ਼ਨ 2020-21 ਵਿੱਚ ਬਦਲੀਆਂ ਨਹੀਂ ਹੋਈਆਂ। ਉਨਾਂ ਕਿਹਾ ਕਿ ਹੁਣ ਸੈਸ਼ਨ 2021-22 ਲਈ ਸਮੂਹ ਰੈਗੂਲਰ ਅਧਿਆਪਕਾਂ ਤੋਂ ਇਲਾਵਾ ਕੰਪਿਊਟਰ ਫੈਕਲਟੀਜ਼, ਸਿੱਖਿਆ ਕਰਮੀਆਂ, ਈਜੀਐੱਸ ਵਲੰਟੀਅਰਾਂ, ਐੱਸ.ਟੀ.ਆਰ, ਏ.ਆਈ.ਈਜ਼ ਨੂੰ ਵੀ ਅਪਲਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ।
 

Have something to say? Post your comment

Subscribe