Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਕਿਸਾਨਾਂ ਨੇ ਰੁਕਵਾਈ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ, ਇਹ ਦਸਿਆ ਕਾਰਨ

February 07, 2021 10:12 AM

ਮੁੰਬਈ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹੋ ਰਹੇ ਕਿਸਾਨ ਅੰਦੋਲਨ 'ਤੇ ਬੀ-ਟਾਊਨ ਇੰਡਸਟਰੀ ਦੇ ਕਈ ਸਿਤਾਰੇ ਲੰਬੇ ਸਮੇਂ ਤੋਂ ਚੁੱਪੀ ਸਾਧੇ ਹੋਏ ਸਨ। ਹਾਲਾਂਕਿ ਹਾਲੀਵੁੱਡ ਸਿਤਾਰਿਆਂ ਦੇ ਟਵੀਟ ਤੋਂ ਬਾਅਦ ਇਨ੍ਹਾਂ ਸਿਤਾਰਿਆਂ ਨੇ ਚੁੱਪੀ ਤਾਂ ਤੋੜੀ ਪਰ ਕਿਸਾਨਾਂ ਦੇ ਸਮਰਥਨ 'ਚ ਇਕ ਵੀ ਟਵੀਟ ਨਹੀਂ ਕੀਤਾ।
ਅਜਿਹੇ 'ਚ ਕਿਸਾਨਾਂ ਦਾ ਗੁੱਸਾ ਬਾਲੀਵੁੱਡ ਸਿਤਾਰਿਆਂ 'ਤੇ ਨਿਕਲਿਆ ਹੈ। ਪੰਜਾਬ 'ਚ ਜਾਹਨਵੀ ਕਪੂਰ ਦੀ ਫ਼ਿਲਮ 'ਗੁਡ ਲਕ ਜੇਰੀ' ਦੀ ਸ਼ੂਟਿੰਗ ਰੋਕਣ ਤੋਂ ਬਾਅਦ ਹੁਣ ਕਿਸਾਨਾਂ ਨੇ ਬੌਬੀ ਦਿਓਲ ਦੀ ਆਉਣ ਵਾਲੀ ਫ਼ਿਲਮ 'ਲਵ ਹਾਸਟਲ' ਦੀ ਸ਼ੂਟਿੰਗ 'ਤੇ ਰੋਕ ਲਗਾ ਦਿੱਤੀ ਹੈ। ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ ਦੇ ਪਟਿਆਲਾ 'ਚ ਹੋ ਰਹੀ ਸੀ। ਰਿਪੋਰਟ ਮੁਤਾਬਕ ਜਦੋਂ ਬੌਬੀ ਦਿਓਲ ਦੀ ਫ਼ਿਲਮ ਲਈ ਸ਼ੂਟਿੰਗ ਦੀ ਤਿਆਰੀ ਕੀਤੀ ਜਾ ਰਹੀ ਸੀ ਤਾਂ ਉਥੇ ਕੁਝ ਕਿਸਾਨ ਆ ਗਏ ਅਤੇ ਉਨ੍ਹਾਂ ਨੇ ਕਰੂ ਨੂੰ ਉਥੋਂ ਵਾਪਸ ਜਾਣ ਲਈ ਕਹਿ ਦਿੱਤਾ। ਸੈੱਟ 'ਤੇ ਪਹੁੰਚ ਕੇ ਕਿਸਾਨਾਂ ਨੇ ਧਰਨਾ ਸ਼ੁਰੂ ਕਰਕੇ ਸ਼ੂਟਿੰਗ ਰੁਕਵਾ ਦਿੱਤੀ। ਦੱਸ ਦੇਈਏ ਕਿ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਉਦੋਂ ਤੱਕ ਪੰਜਾਬ 'ਚ ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ ਨਹੀਂ ਹੋਣ ਦੇਣਗੇ।
ਦਿਓਲ ਪਰਿਵਾਰ ਨਾਲ ਇਸ ਗੱਲ ਦੀ ਹੈ ਨਾਰਾਜ਼ਗੀ
ਕਿਸਾਨਾਂ ਨੇ ਇਸ ਗੱਲ 'ਤੇ ਨਾਰਾਜ਼ਗੀ ਜਤਾਈ ਹੈ ਕਿ ਨਾ ਤਾਂ ਬੇ.ਜੀ.ਪੀ. ਐੱਮ.ਪੀ. ਸੰਨੀ ਦਿਓਲ ਅਤੇ ਨਾ ਹੀ ਧਰਮਿੰਦਰ ਨੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਜਦੋਂ ਕਿ ਉਹ ਵੀ ਪੰਜਾਬ ਨਾਲ ਹੀ ਤਾਲੁਕ ਰੱਖਦੇ ਹਨ। ਸਗੋਂ ਉਨ੍ਹਾਂ ਨੇ ਕਿਸਾਨ ਸੰਘਰਸ਼ ਦਾ ਵਿਰੋਧ ਹੀ ਕੀਤਾ, ਇਸ ਲਈ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ ਪੰਜਾਬ 'ਚ ਨਹੀਂ ਹੋਣ ਦਿੱਤੀ ਜਾਵੇਗੀ। ਹਾਲਾਂਕਿ ਇਸ ਮੌਕੇ 'ਤੇ ਮੌਜੂਦ ਫ਼ਿਲਮ ਦੀ ਟੀਮ ਨੇ ਦੱਸਿਆ ਕਿ ਪਟਿਆਲਾ 'ਚ ਸ਼ੂਟਿੰਗ ਕਰਨ ਬੌਬੀ ਦਿਓਲ ਨਹੀਂ ਆਏ ਸਨ।
ਫ਼ਿਲਮ 'ਲਵ ਹਾਸਟਲ' ਦੀ ਗੱਲ ਕਰੀਏ ਤਾਂ ਇਸ 'ਚ ਬੌਬੀ ਦਿਓਲ ਤੋਂ ਇਲਾਵਾ ਸਾਨਿਆ ਮਲਹੋਤਰਾ ਅਤੇ ਵਿਕਰਾਂਤ ਮੈਸੀ ਮੁੱਖ ਭੂਮਿਕਾਵਾਂ 'ਚ ਹਨ। ਇਸ ਫ਼ਿਲਮ ਦਾ ਡਾਇਰੈਕਸ਼ਨ ਸ਼ੰਕਰ ਰਮਨ ਕਰ ਰਹੇ ਹਨ ਅਤੇ ਇਸ ਨੂੰ ਸ਼ਾਹਰੁਖ ਖ਼ਾਨ ਦੀ ਕੰਪਨੀ ਪ੍ਰਡਿਊਸ ਕਰ ਰਹੀ ਹੈ। ਹੁਣ ਦੇਖਣਾ ਇਹ ਹੈ ਕਿ ਫ਼ਿਲਮ ਦੀ ਸ਼ੂਟਿੰਗ ਕਦੋਂ ਅਤੇ ਕਿਥੇ ਹੁੰਦੀ ਹੈ।

 

Have something to say? Post your comment

Subscribe