ਫਰੀਦਕੋਟ : ਸਥਾਨਕ ਜੂਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਹਿਬਲ ਗੋਲੀਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਖ਼ਿਲਾਫ਼ ਚਲਾਨ ਪੇਸ਼ ਹੋਣ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਹੁਕਮ ਅਦਾਲਤ 'ਚ ਪੇਸ਼ ਕਰਨ ’ਤੇ ਉਨ੍ਹਾਂ ਖ਼ਿਲਾਫ਼ ਅੱਗੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।