Monday, April 07, 2025
 

ਸਿਆਸੀ

ਕੁਲਵੰਤ ਸਿੰਘ ਵੱਲੋਂ ਅਜ਼ਾਦ ਗਰੁੱਪ ਦਾ ਚੋਣ ਮੈਨੀਫੈਸਟੋ ਜਾਰੀ

February 11, 2021 05:30 PM

-ਬਲਬੀਰ ਸਿੱਧੂ ਨੇ ਕੀਤਾ ਸ਼ਾਮਲਾਤ ਜ਼ਮੀਨਾਂ 'ਤੇ ਕਬਜ਼ਾ
-ਮੁਹਾਲੀ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਬਣਾਵਾਂਗੇ ਫਲਾਈ ਓਵਰ: ਕੁਲਵੰਤ ਸਿੰਘ
-ਕਾਂਗਰਸ ਤੇ ਅਕਾਲੀ ਹਾਰ ਦੇ ਡਰੋਂ ਮਿਲ ਕੇ ਲੜ੍ਹ ਰਹੇ ਹਨ ਚੋਣਾਂ
 
ਐਸ.ਏ.ਐਸ ਨਗਰ : ਸਾਬਕਾ ਮੇਅਰ ਅਤੇ ਅਜ਼ਾਦ ਗਰੁੱਪ ਦੇ ਮੁਖੀ ਸ. ਕੁਲਵੰਤ ਸਿੰਘ ਵੱਲੋਂ ਅੱਜ ਸੈਕਟਰ 79 ਵਿਚਲੇ ਅਜ਼ਾਦ ਗਰੁੱਪ ਦੇ ਮੁੱਖ ਚੋਣ ਦਫਤਰ ਵਿਖੇ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਅਜ਼ਾਦ ਗਰੁੱਪ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਜੋ ਵਾਅਦੇ ਕੀਤੇ ਗਏ ਹਨ, ਜਿੱਤਣ ਉਪਰੰਤ ਉਹਨਾਂ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੁਨਿਆਦੀ ਢਾਂਚੇ ਨੂੰ ਹਰ ਪੱਖੋਂ ਮਜ਼ਬੂਤ ਕਰਾਂਗੇ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਅਸੀਂ ਚੋਣ ਮੈਨੀਫੈਸਟੋ ਰਾਹੀਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਹੈ ਕਿ ਅਸੀਂ ਮੁਹਾਲੀ ਵਿਚਲੀ 200 ਫੁੱਟ ਰੋਡ 'ਤੇ ਫਲਾਈ ਓਵਰ ਬਣਾਵਾਂਗੇ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਨਗਰ ਨਿਗਮ ਦੇ 30 ਤੋਂ 40 ਫੀਸਦੀ ਬਜਟ ਨੂੰ ਪਾਰਕਾਂ ਦੇ ਸੁੰਦਰੀਕਰਨ, ਲੈਂਡਸਕੇਪਿੰਗ, ਨਵੇਂ ਫਲਦਾਰ ਤੇ ਫੁੱਲਾਂ ਵਾਲੇ ਬੂਟਿਆਂ ਦੇ ਨਾਲ-ਨਾਲ ਖੂਬਸੂਰਤ ਦਰਖਤ ਲਗਾਵਾਂਗੇ ਤਾਂ ਮੁਹਾਲੀ ਦੀ ਆਬੋ ਹਵਾ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਨ ਮੁਕਤ ਕੀਤਾ ਜਾ ਸਕੇ। ਆਧੁਨਿਕ ਆਡੀਟੋਰੀਅਮ ਅਤੇ ਕਲ੍ਹਾ ਕੇਂਦਰ ਬਣਾਇਆ ਜਾਵੇਗਾ ਤਾਂ ਜੋ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ ਅਤੇ ਪੱਤਰਕਾਰਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਹਨਾਂ ਕਿਹਾ ਕਿ ਅਸੀਂ ਜਿੱਤਣ ਉਪਰੰਤ ਸ਼ਹਿਰ ਵਿੱਚ ਸਿਟੀ ਬੱਸ ਸਰਵਿਸ ਨੂੰ ਹਰ ਹੀਲੇ ਚਲਾਵਾਂਗੇ।
ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ. ਕੁਲਵੰਤ ਸਿੰਘ ਨੇ ਕਿਹਾ ਅਸੀਂ ਪਿਛਲੇ ਪੰਜ ਸਾਲਾਂ ਵਿੱਚ ਵੀ ਕੇਂਦਰ ਕੋਲੋਂ ਮੁਹਾਲੀ ਲਈ ਸੀਵਰੇਜ਼ ਅਤੇ ਪਾਣੀ ਦੇ 2 ਵੱਡੇ ਪ੍ਰੋਜੈਕਟ ਲੈ ਕੇ ਆਏ ਸੀ, ਜਿਸ ਨਾਲ ਮੁਹਾਲੀ ਵਾਸੀਆਂ ਨੂੰ ਵੱਡੀ ਰਾਹਤ ਅਤੇ ਸਹੂਲਤ ਮਿਲੀ ਹੈ ਅਤੇ ਇਸ ਵਾਰ ਵੀ ਜਿੱਤਣ ਉਪਰੰਤ ਅਸੀਂ ਮੁਹਾਲੀ ਲਈ ਵੱਡੇ ਪ੍ਰੋਜੈਕਟ ਪਾਸ ਕਰਵਾਵਾਂਗੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਉਹ ਮੁਹਾਲੀ ਵਿੱਚ ਹੀ ਰਹਿੰਦੇ ਹਨ ਅਤੇ ਪਿਛਲੇ 25 ਸਾਲਾਂ ਤੋਂ ਐਸ.ਏ.ਐਸ ਨਗਰ, ਮੁਹਾਲੀ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ, ਇਸੇ ਲਈ ਹੀ ਸ਼ਹਿਰ ਵਾਸੀ ਉਹਨਾਂ ਨੂੰ ਸਹਿਯੋਗ ਦਿੰਦੇ ਆ ਰਹੇ ਹਨ।
ਅਜ਼ਾਦ ਗਰੁੱਪ ਦੇ ਮੁਖੀ ਨੇ ਕਿਹਾ ਕਾਂਗਰਸ ਤੇ ਅਕਾਲੀ ਹਾਰ ਦੇ ਡਰੋਂ ਆਪਸ ਵਿੱਚ ਮਿਲ ਕੇ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਰਹੇ ਹਨ, ਪਰ ਇਸਦੇ ਬਾਵਜੂਦ ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰ ਰਿਕਾਰਡਤੋੜ ਵੋਟਾਂ ਨਾਲ ਜਿੱਤਣਗੇ, ਕਿਉਂਕਿ ਮੁਹਾਲੀ ਦੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਿਰਫ ਕਿਰਦਾਰ ਦੇਖ ਕੇ ਹੀ ਵੋਟਾਂ ਪਾਉਣਗੇ। ਉਹਨਾਂ ਕਿਹਾ ਕਿ ਹਾਰ ਦੇ ਡਰੋਂ ਬਲਬੀਰ ਸਿੱਧੂ ਨੇ ਮੁਹਾਲੀ ਸ਼ਹਿਰ ਦੇ ਸਾਰੇ ਵਾਰਡਾਂ ਨੂੰ ਤੋੜ-ਮਰੋੜ ਕੇ ਨੂੰ ਕਈ ਕਿਲੋਮੀਟਰ ਲੰਬਾਂ ਬਣ ਦਿੱਤਾ ਹੈ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਅਸੀਂ ਪਿਛਲੇ ਪੰਜ ਸਾਲਾਂ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਿਕਾਸ ਦੇ ਕੰਮ ਕੀਤੇ ਹਨ, ਜਦਕਿ ਦੂਜੇ ਪਾਸੇ ਬਲਬੀਰ ਸਿੱਧੂ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਪਾਵਰ ਦੀ ਦੁਰਵਰਤੋਂ ਕਰਦਿਆਂ ਕਰੋੜਾਂ ਰੁਪਏ ਦੀਆਂ ਸ਼ਾਮਲਾਤ ਜ਼ਮੀਨਾਂ 'ਤੇ ਕਬਜ਼ੇ ਕੀਤੇ ਹਨ। ਅਖ਼ੀਰ ਵਿੱਚ ਕੁਲਵੰਤ ਸਿੰਘ ਨੇ 'ਪਾਰਟੀ ਨਹੀਂ ਕਿਰਦਾਰ ਚੁਣੋ' ਦਾ ਨਾਅਰਾ ਦਿੰਦਿਆਂ ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜ਼ਾਦ ਗਰੁੱਪ ਦੇ ਮੁੱਖ ਬੁਲਾਰੇ ਪਰਵਿੰਦਰ ਸਿੰਘ ਸੋਹਾਣਾ, ਫੂਲਰਾਜ ਸਿੰਘ, ਅਕਬਿੰਦਰ ਸਿੰਘ ਗੋਸਲ ਅਤੇ ਆਰ.ਪੀ ਸ਼ਰਮਾ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

ਗੜ੍ਹਸ਼ੰਕਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ ‘ਸੀਚੇਵਾਲ ਮਾਡਲ’: ਰੋੜੀ

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ : CM

"ਬਦਲਦਾ ਪੰਜਾਬ" ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

 
 
 
 
Subscribe