Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

February 12, 2021 11:27 PM

ਸਾਡੀ ਸਰਕਾਰ ਦੁਆਰਾ ਲਿਆਂਦੇ ਗਏ ਸੁਧਾਰਾਂ ਸਦਕਾ ਸਿੱਖਿਆ ਦਾ ਮਿਆਰ ਹੋਇਆ ਹੋਰ ਉੱਚਾ: ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸਖਸ਼ੀਅਤਾਂ ਦੇ ਯੋਗਦਾਨ ਨੂੰ ਮਾਣ ਦੇਣ ਲਈ ਸੂਬਾ ਸਰਕਾਰ ਨੇ ਪੰਜ ਸਰਕਾਰੀ ਸਕੂਲਾਂ ਦਾ ਨਾਮ ਅਜਿਹੇ ਸ਼ਹੀਦਾਂ ਦੇ ਨਾਵਾਂ ‘ਤੇ ਰੱਖਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਾਮ ਬਦਲਣ ਦੀ ਨੀਤੀ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਸਕੂਲ ਸਿੱਖਿਆ ਦੀ ਗੁਣਵੱਤਾ ਵਿੱਚ ਮਿਆਰੀ ਸੁਧਾਰ ਯਕੀਨੀ ਬਣਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਜੋ ਕਿ ਦਾਖਲੇ ਅਤੇ ਨਤੀਜਿਆਂ ਵਿੱਚ ਵਾਧੇ ਵਜੋਂ ਰਿਕਾਰਡ ’ਤੇ ਵੇਖੇ ਜਾ ਸਕਦੇ ਹਨ। ਉਨਾਂ ਕਿਹਾ ਕਿ ਸਾਰੀਆਂ ਨੀਤੀਆਂ ਅਤੇ ਸੁਧਾਰਾਂ ਨੂੰ ਮੈਰਿਟ ਦੇ ਅਧਾਰ ‘ਤੇ ਲਾਗੂ ਕੀਤਾ ਜਾ ਰਿਹਾ ਹੈ ਜੋ ਅੱਜ ਦੇ ਸਮੇਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਤਬਦੀਲੀ ਦਾ ਅਧਾਰ ਵੀ ਬਣੇ ਹੋਏ ਹਨ। ਉਨਾਂ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਤਸਦੀਕ ਦੀ ਬਣਦੀ ਪ੍ਰਕਿਰਿਆ ਨੂੰ ਪੂਰਾ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਤੋਂ ਵੀ ਕਲੀਅਰੈਂਸ ਲਈ ਜਾ ਚੁੱਕੀ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਬਠਿੰਡਾ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਦਾ ਨਾਂ ਬਦਲ ਕੇ ਸ਼ਹੀਦ ਲਾਭ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਐਸ.ਏ.ਐਸ ਨਗਰ ਜ਼ਿਲੇ ਦੇ ਸਰਕਾਰੀ ਹਾਈ ਸਕੂਲ ਧਰਮਗੜ ਨੂੰ ਸ਼ਹੀਦ ਸਿਪਾਹੀ ਗੁਰਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਜ਼ਿਲਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਚੱਕ ਭਾਈਕੇ ਨੂੰ ਸਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਚੱਕ ਭਾਈਕੇ ਦਾ ਨਾਮ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲੇ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਰੋੜੀ ਕਪੂਰਾ ਪਿੰਡ ਨਾਲ ਸਬੰਧਤ ਇਕ ਆਜਾਦੀ ਘੁਲਾਟੀਏ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਹੁਣ ਸਕੂਲ ਨੂੰ ਆਜਾਦੀ ਘੁਲਾਟੀਆ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਵਜੋਂ ਜਾਣਿਆ ਜਾਵੇਗਾ। ਉਨਾਂ ਕਿਹਾ ਕਿ ਜਲੰਧਰ ਜ਼ਿਲੇ ਦੇ ਇੱਕ ਹੋਰ ਸਕੂਲ ਦਾ ਨਾਮ ਵੀ ਪ੍ਰਸਿੱਧ ਸਿਆਸਤਦਾਨ ਕਾਮਰੇਡ ਹਰਕਿ੍ਰਸ਼ਨ ਸਿੰਘ ਸੁਰਜੀਤ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਪਿੰਡ ਬੁੰਡਾਲਾ ਦਾ ਸਕੂਲ ਹੁਣ ਕਾਮਰੇਡ ਹਰਕਿ੍ਰਸਨ ਸਿੰਘ ਸੁਰਜੀਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੰਡਾਲਾ ਵਜੋਂ ਜਾਣਿਆ ਜਾਵੇਗਾ।    

 

Have something to say? Post your comment

Subscribe