CM ਨੇ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
ਤਾਮਿਲਨਾਡੂ: ਤਾਮਿਲਨਾਡੂ ਦੇ ਵਿਰੂਧੁਨਗਰ ਸਥਿਤ ਇਕ ਪਟਾਕਾ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਅੱਗ ਲੱਗਣ ਕਾਰਨ 19 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ ਹੁਣ ਤੱਕ 19 ਲੋਕਾਂ ਦੀ ਮੌਤ ਹੋ ਗਈ ਹੈ, ਇੱਕ ਔਰਤ ਵੀ ਸ਼ਾਮਲ ਹੈ। ਲਗਭਗ 12 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਈ.ਕੇ. ਪਲਾਨੀਸਵਾਮੀ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।