Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਰਾਸ਼ਟਰੀ

ਵਿਰੋਧ ਪ੍ਰਦਰਸ਼ਨ ਦਾ ਅਧਿਕਾਰ, ਇਹ ਕਿਤੇ ਵੀ ਅਤੇ ਹਰ ਥਾਂ ਨਹੀਂ ਹੋ ਸਕਦਾ: ਸੁਪਰੀਮ ਕੋਰਟ

February 13, 2021 09:05 PM

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਵਿਚ ਸੀਏਏ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਅਪਣੇ ਪੁਰਾਣੇ ਫੈਸਲੇ ਉਤੇ ਵਿਚਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਲੰਮੇ ਸਮੇਂ ਤੱਕ ਵਿਰੋਧ ਕਰਕੇ ਜਨਤਕ ਸਥਾਨਾਂ ਉਤੇ ਦੂਜਿਆਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ। ਵਿਰੋਧ ਦਾ ਅਧਿਕਾਰ ਕਦੇ ਵੀ ਅਹੇ ਹਰ ਥਾਂ ਨਹੀਂ ਹੋ ਸਕਦਾ ਹੈ। ਕੋਰਟ ਨੇ ਕਿਹਾ ਕਿ ਲੰਮੇ ਸਮੇਂ ਤੱਕ ਵਿਰੋਧ ਦੂਜਿਆਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਜਨਤਕ ਸਥਾਨਾਂ ਉਤੇ ਕਬਜਾ ਕਰਕੇ ਜਾਰੀ ਨਹੀਂ ਰੱਖ ਸਕਦਾ ਹੈ।

ਕੋਰਟ ਨੇ ਟਿੱਪਣੀ ਕੀਤੀ ਕਿ ਸੰਵਿਧਾਨਕ ਯੋਜਨਾ ਵਿਰੋਧ ਪ੍ਰਦਰਸ਼ਨ ਅਤੇ ਅਸੰਤੁਸ਼ਟੀ ਪ੍ਰਗਟ ਕਰਨ ਦੇ ਅਧਿਕਾਰ ਦਿੰਦੀ ਹੈ, ਲੇਕਿਨ ਕੁਝ ਕਰਤੱਵਾਂ ਦੇ ਫ਼ਰਜ਼ ਦੇ ਨਾਲ, ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਅਸੀਂ ਸਿਵਲ ਅਪੀਲ ‘ਚ ਮੁੜ ਵਿਚਾਰ ਮੰਗ ਅਤੇ ਰਿਕਾਰਡ ‘ਤੇ ਵਿਚਾਰ ਕੀਤਾ ਹੈ। ਅਸੀਂ ਉਸ ‘ਚ ਕੋਈ ਗਲਤੀ ਨਹੀਂ ਦੇਖੀ ਹੈ। ਜਸਟੀਸ ਐਸਕੇ ਕੌਲ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। ਦਰਅਸਲ ਨਾਗਰਿਕਤਾ ਸੰਸ਼ੋਧਨ ਐਕਟ ਦੇ ਖਿਲਾਫ ਸ਼ਾਹੀਨ ਬਾਗ ‘ਚ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ ਨੇ ਸੁਪ੍ਰੀਮ ਕੋਰਟ ਵਿੱਚ ਮੁੜਵਿਚਾਰ ਮੰਗ ਵਿੱਚ ਹੀ ਇੱਕ ਹੋਰ ਅਰਜੀ ਲਗਾਈ ਸੀ। ਔਰਤਾਂ ਨੇ ਮੰਗ ਕੀਤੀ ਸੀ ਕਿ ਸੁਪ੍ਰੀਮ ਕੋਰਟ ਦੁਆਰਾ ਅੰਦੋਲਨ ਨੂੰ ਲੈ ਕੇ ਅਕਤੂਬਰ, 2020 ‘ਚ ਜੋ ਆਦੇਸ਼ ਦਿੱਤਾ ਗਿਆ, ਉਸ ਉੱਤੇ ਫਿਰ ਤੋਂ ਸੁਣਵਾਈ ਕੀਤੀ ਜਾਵੇ। ਦੱਸ ਦਈਏ ਕਿ ਅਕਤੂਬਰ 2020 ਵਿੱਚ ਸ਼ਾਹੀਨ ਬਾਗ ਅੰਦੋਲਨ ਨੂੰ ਲੈ ਕੇ ਸੁਪ੍ਰੀਮ ਕੋਰਟ ਦੇ ਫੈਸਲੇ ਉੱਤੇ ਨਵੰਬਰ 2020 ਤੋਂ ਮੁੜਵਿਚਾਰ ਮੰਗ ਵੀ ਬਾਕੀ ਸੀ। ਅਜਿਹੇ ‘ਚ ਇੱਕ ਹੋਰ ਅਰਜੀ ਲਗਾਕੇ ਪਟੀਸ਼ਨ ਕਰਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁੱਦਾ ਵੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਪ੍ਰਦਰਸ਼ਨ ਨਾਲ ਜੁੜਿਆ ਹੈ। ਪਟੀਸ਼ਨ ਕਰਤਾਵਾਂ ਦਾ ਕਹਿਣਾ ਹੈ ਕਿ ਸ਼ਾਹੀਨ ਬਾਗ ਮਾਮਲੇ ‘ਚ ਅਦਾਲਤ ਵਲੋਂ ਜੋ ਟਿੱਪਣੀ ਕੀਤੀ ਗਈ, ਉਹ ਨਾਗਰਿਕ ਦੇ ਅੰਦੋਲਨ ਕਰਨ ਦੇ ਅਧਿਕਾਰ ਉੱਤੇ ਸ਼ੱਕ ਪ੍ਰਗਟ ਕਰਦੀ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe