ਸੰਗਰੂਰ : ਗੜ੍ਹਸ਼ੰਕਰ ਦੇ ਵਾਰਡ ਨੰਬਰ ਤਿੰਨ 'ਚ ਵੋਟ ਪਾ ਕੇ ਘਰ ਪਰਤ ਰਹੀ ਬਜੁਰਗ ਮਹਿਲਾ ਦੀ ਰਸਤੇ ‘ਚ ਜਾਂਦੇ ਸਮੇਂ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰਜੀਤ ਕੌਰ ਪਤਨੀ ਗੁਰਬਚਨ ਸਿੰਘ ਵੋਟ ਪਾਉਣ ਤੋਂ ਬਾਅਦ ਘਰ ਜਾ ਰਹੀ ਸੀ ਪਰ ਰਸਤੇ ਵਿੱਚ ਹੀ ਉਸ ਨੂੰ ਘਬਰਾਹਟ ਮਹਿਸੂਸ ਹੋਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਖਬਰ ਨੂੰ ਲੈ ਕੇ ਪਿੰਡ ਵਿੱਚ ਸੋਗ ਦੀ ਲਹਿਰ ਹੈ।