Friday, November 22, 2024
 

ਪੰਜਾਬ

ਪੰਜਾਬੀ ਯੂਨੀਵਰਸਿਟੀ ਬੰਦ ਕਰੇਗੀ 16 ਕੋਰਸ

February 15, 2021 10:42 AM

ਪਟਿਆਲਾ : 16 ਕੋਰਸਾਂ ਨੂੰ ਬੰਦ ਕਰਨ ਦਾ ਫ਼ੈਸਲਾ ਪੰਜਾਬੀ ਯੂਨੀਵਰਸਿਟੀ ਵੱਲੋਂ ਲਿਆ ਗਿਆ ਹੈ। ਇਹ ਫ਼ੈਸਲਾ ਯੋਜਨਾਬੰਦੀ ਤੇ ਨਿਗਰਾਨੀ ਬੋਰਡ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਵੱਲੋਂ 16 ਅਜਿਹੇ ਕੋਰਸਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਦਾ ਦਾਖ਼ਲਾ ਪਿਛਲੇ 5 ਸਾਲਾਂ 'ਚ 95 ਫ਼ੀਸਦੀ ਤੋਂ ਘੱਟ ਰਿਹਾ ਹੈ। ਇਨ੍ਹਾਂ ਕੋਰਸਾਂ 'ਚ ਬੀ. ਕਾਮ, ਬੀ. ਬੀ. ਏ., ਬੀ. ਸੀ. ਏ., ਐਮ. ਟੈੱਕ, ਐਮ. ਸੀ. ਏ., ਅਤੇ ਵੱਖ-ਵੱਖ ਡਿਪਲੋਮਾ ਅਤੇ ਸਰਟੀਫਿਕੇਟ ਕੋਰਸ ਸ਼ਾਮਲ ਹਨ।
ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਕਈ ਕੋਰਸਾਂ ਨੂੰ ਆਰਜ਼ੀ ਤੌਰ 'ਤੇ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਆਪਣੇ ਤਿੰਨ ਕੈਂਪਸ 'ਚ ਸਵੈ-ਵਿੱਤ ਸਹਾਇਤਾ ਲਈ 6 ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਪਿਛਲੇ ਸਾਲ ਸ਼ੁਰੂ ਕੀਤੇ ਗਏ ਕਈ ਅਜਿਹੇ ਕੋਰਸਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਹੜੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ 'ਚ ਅਸਫਲ ਰਹੇ ਸਨ।
ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਵਿੱਦਿਅਕ ਸੈਸ਼ਨ 2020-21 ਦੌਰਾਨ ਯੂਨੀਵਰਿਸਟੀ ਨੇ ਬਹੁਤ ਸਾਰੇ ਕੋਰਸ ਸ਼ੁਰੂ ਕੀਤੇ ਸਨ ਪਰ ਇਨ੍ਹਾਂ ਦੇ ਦਾਖ਼ਲਿਆਂ ਦੀ ਗਿਣਤੀ ਘੱਟ ਹੋਣ ਕਾਰਨ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਬੋਰਡ ਦੀ ਕੋਈ ਬੈਠਕ ਨਹੀਂ ਹੋਈ ਸੀ ਅਤੇ ਇਸ ਮਾਮਲੇ ਸਬੰਧੀ ਫ਼ੈਸਲਾ ਲੰਬੇ ਸਮੇਂ ਤੋਂ ਵਿਚਾਰ ਅਧੀਨ ਸੀ। ਹੁਣ ਯੂਨੀਵਰਸਿਟੀ ਵੱਲੋਂ ਆਪਣੇ ਤਿੰਨ ਕੈਂਪਸਾਂ 'ਚ 6 ਨਵੇਂ ਸਵੈ-ਵਿੱਤੀ ਸਹਾਇਤਾ ਕੋਰਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਨ੍ਹਾਂ 'ਚ ਬੀ. ਏ.-ਸੋਸ਼ਲ ਸਾਇੰਸ (ਆਨਰਜ਼) ਬੀ. ਐੱਡ. ਅਤੇ ਐਮ. ਏ. ਇੰਗਲਿਸ਼ ਸ਼ਾਮਲ ਹਨ। ਯੂਨੀਵਰਸਿਟੀ ਵੱਲੋਂ ਕੋਰਸਾਂ 'ਚ ਸੀਟਾਂ ਦੀ ਗਿਣਤੀ ਵੀ 10 ਫ਼ੀਸਦੀ ਵਧਾਈ ਜਾਵੇਗੀ।
ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਜਿਹਾ ਯੂ. ਜੀ. ਸੀ. ਅਤੇ ਆਲ ਇੰਡੀਆ ਟਕੈਨੀਕਲ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੀਤਾ ਜਾਵੇਗਾ। ਯੂਨੀਵਰਸਿਟੀ ਵੱਲੋਂ ਬਠਿੰਡਾ ਕੈਂਪਸ ਵਿਖੇ ਸਕੂਲ ਆਫ਼ ਬਿਜ਼ਨੈੱਸ ਸਟੱਡੀਜ਼ 'ਚ ਚਲਾਏ ਜਾ ਰਹੇ ਐਮ. ਬੀ. ਏ. ਕੋਰਸ ਨੂੰ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਇਸ ਬਾਰੇ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰਵਨੀਤ ਕੌਰ ਨੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕੀਤਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe