ਫਿਰੋਜ਼ਪੁਰ : ਫਿਰੋਜ਼ਪੁਰ ਨੇੜੇ ਭਾਰਤ-ਪਾਕਿ ਸਰਹੱਦ ’ਤੇ ਸੁਰੱਖਿਆ ਲਈ ਤਾਇਨਾਤ ਬੀਐਸਐਫ ਦੀ 136 ਬਟਾਲੀਅਨ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਦੋ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 10 ਕਰੋੜ ਰੁਪਏ ਦੱਸੀ ਗਈ ਹੈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀਐਸਅੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਗੁਆਂਢੀ ਦੇਸ਼ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਦੇ ਹੋਏ ਬੀਐਸਐਫ ਦੀ 136 ਬਟਾਲੀਅਨ ਦੇ ਜਵਾਨਾਂ ਨੇ ਮਿਲੀ ਸੂਚਨਾ ਦੇ ਆਧਾਰ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਫਿਰੋਜ਼ਪੁਰ ਨੇੜੇ ਭਾਰਤ-ਪਾਕਿ ਸਰਹੱਦ ਤੋਂ ਤਸਕਰਾਂ ਵੱਲੋਂ ਭੇਜੀ ਗਈ ਦੋ ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ, ਜੋ ਕਿ ਛੋਟੇ-ਛੋਟੇ 10 ਪੈਕੇਟਾਂ ਵਿਚ ਬੰਦ ਸੀ। ਅਧਿਕਾਰੀਆਂ ਨੇ ਕਿਹਾ ਕਿ ਬੀਐੱਸਐੱਫ ਜਵਾਨ ਪੂਰੀ ਮੁਸ਼ਤੈਦੀ ਨਾਲ ਸੀਮਾ ’ਤੇ ਪਹਿਰਾ ਦਿੰਦੇ ਹਨ ਅਤੇ ਉਹ ਗੁਆਂਢੀ ਦੇਸ਼ ਦੀ ਭਾਰਤ ਵਿਚ ਨਸ਼ਾ ਫੈਲਾਉਣ ਦੀ ਹਰ ਯੋਜਨਾ ਨੂੰ ਅਸਫਲ ਕਰਨ ’ਚ ਕਾਮਯਾਬ ਰਹੇ ਹਨ।