ਨਵੀਂ ਦਿੱਲੀ (ਏਜੰਸੀਆਂ ) : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਚਕਾਰ ਕੇਂਦਰੀ ਸੜਕ ਆਵਾਜਾਈ ਅਤੇ ਰਾਸ਼ਟਰੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੁਝਾਅ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਬਦਲਵੇਂ ਬਾਲਣਾਂ ਵੱਲ ਵਧੇ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਬਿਜਲੀ ਨੂੰ ਬਾਲਣ ਵਜੋਂ ਉਤਸ਼ਾਹਤ ਕਰ ਰਹੇ ਹਨ ਕਿਉਂਕਿ ਭਾਰਤ ਕੋਲ ਵਾਧੂ ਬਿਜਲੀ ਹੈ।
ਗਡਕਰੀ ਨੇ ਮੰਗਲਵਾਰ ਨੂੰ ਚੇਨਈ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਭਾਰਤ ਵਿੱਚ 81 ਪ੍ਰਤੀਸ਼ਤ ਲੀਥੀਅਮ ਆਇਨ ਬੈਟਰੀਆਂ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੜਕ ਆਵਾਜਾਈ ਅਤੇ ਰਾਸ਼ਟਰੀ ਰਾਜਮਾਰਗ ਮੰਤਰਾਲੇ ਨੇ ਲੀਥੀਅਮ ਆਇਨ ਨੂੰ ਬਦਲਣ ਦੀ ਪਹਿਲ ਕੀਤੀ ਹੈ ਅਤੇ ਸਾਰੀਆਂ ਸਰਕਾਰੀ ਪ੍ਰਯੋਗਸ਼ਾਲਾਵਾਂ ਖੋਜ ਕਰ ਰਹੀਆਂ ਹਨ। ਮੰਤਰਾਲਾ ਹਾਈਡ੍ਰੋਜਨ ਫਿਊਲ ਸੈੱਲ ਵਿਕਸਤ ਕਰਨ ਦੀ ਕੋਸ਼ਿਸ਼ ਵੀ ਕਰ ਰਿਹਾ ਹੈ।
ਧਿਆਨ ਯੋਗ ਹੈ ਕਿ ਪਿਛਲੇ ਅੱਠ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।