Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਪੰਜਾਬ

DBET ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ ✌️😃

February 17, 2021 09:03 AM
ਜ਼ੋਮੈਟੋ ਅਤੇ ਸਵਿਗੀ ਰਾਹੀਂ ਘਰਾਂ ਵਿੱਚ ਪਹੁੰਚਾਏ ਜਾਣਗੇ ਜਾਗਰੂਕਤਾ ਪੈਂਫਲੈੱਟ
 
ਜਲੰਧਰ (ਏਜੰਸੀਆਂ) : ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਮਿਸ਼ਨ' ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਨੌਜਵਾਨਾਂ ਨੂੰ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਢਮੁੱਲੀਆਂ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਤਹਿਤ ਹੁਣ ਜੋਮੈਟੋ ਅਤੇ ਸਵਿਗੀ ਕੰਪਨੀਆਂ ਰਾਹੀਂ ਜਾਗਰੂਕਤਾ ਪੈਂਫਲੈੱਟ ਲੋਕਾਂ ਦੇ ਘਰਾਂ ਵਿੱਚ ਪੁੱਜਦਾ ਕੀਤੇ ਜਾਣਗੇ। 
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਵਿਸ਼ੇਸ਼ ਸਾਰੰਗਲ , ਜੋ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਧਿਕਾਰੀ ਵੀ ਹਨ, ਨੇ ਦੱਸਿਆ ਕਿ ਬਿਊਰੋ ਵੱਲੋਂ ਇਨ੍ਹਾਂ ਦੋਵਾਂ ਕੰਪਨੀਆਂ ਨਾਲ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਇਨ੍ਹਾਂ ਦੋਵੇਂ ਕੰਪਨੀਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਖਾਣਾ ਪਹੁੰਚਾਉਣ ਦਾ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਹਰ ਡਲਿਵਰੀ ਦੇ ਨਾਲ ਜਾਗਰੂਕਤਾ ਪੈਂਫਲੈੱਟ ਵੀ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰਾਰਥੀਆਂ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਢਮੁੱਲੀਆਂ ਸੇਵਾਵਾਂ ਸਬੰਧੀ ਜਾਗਰੂਕਤਾ ਵਧੇਗੀ। ਉਨ੍ਹਾਂ ਦੱਸਿਆ ਕਿ ਬਿਊਰੋ ਵਿਖੇ ਇਕ ਹੀ ਪਲੇਟਫਾਰਮ 'ਤੇ ਪ੍ਰਾਰਥੀਆਂ ਨੂੰ ਕੈਰੀਅਰ ਕਾਊਂਸਲਿੰਗ, ਰੋਜ਼ਗਾਰ ਦੇ ਮੌਕੇ, ਵਿਦੇਸ਼ਾਂ ਵਿੱਚ ਰੋਜ਼ਗਾਰ ਜਾਂ ਪੜ੍ਹਾਈ ਦੇ ਅਵਸਰ, ਸਵੈ ਰੋਜ਼ਗਾਰ ਵਿੱਚ ਮਾਲੀ ਸਹਾਇਤਾ, ਹੁਨਰ ਵਿਕਾਸ ਹਿੱਤ ਸਿਖਲਾਈ, ਸਰਕਾਰੀ ਨੌਕਰੀਆਂ ਲਈ ਇਮਤਿਹਾਨ ਵਿੱਚ ਅਪੀਅਰ ਹੋਣ ਲਈ ਢੁੱਕਵੀਂ ਤਿਆਰੀ ਅਤੇ ਇੰਟਰਨੈੱਸ ਸਰਵਿਸ ਆਦਿ ਵਰਗੀਆਂ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੱਲੋਂ ਡੀਬੀਈਈ ਸਬੰਧੀ ਨੌਜਵਾਨਾਂ ਵਿੱਚ ਜਾਗਰੂਕਤਾ ਵਧਾਉਣ ਲਈ ਸੁਝਾਅ ਮੰਗ ਗਏ ਹਨ, ਜਿਸ ਵਿੱਚ ਉਨ੍ਹਾਂ ਵੱਲੋਂ ਜ਼ੋਮਾਟੋ ਅਤੇ ਸਵੀਗੀ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਤਜਵੀਜ਼ ਭੇਜੀ ਗਈ ਸੀ, ਜਿਸ 'ਤੇ ਮੋਹਰ ਲਾਉਂਦਿਆਂ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ। 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe