ਚੰਡੀਗੜ੍ਹ (ਏਜੰਸੀਆਂ) : ਹਰਿਆਣਾ ਵਿਧਾਨ ਸਭਾ ਦਾ ਸ਼ੈਸ਼ਨ 5 ਮਾਰਚ, 2021 ਨੂੰ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗਾ। ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਰਾਜਪਾਲ ਸ਼ੈਸ਼ਨ ਦੀ ਸ਼ੁਰੂਆਤ ਵਿੱਚ ਹਰਿਆਣਾ ਵਿਧਾਭ ਸਭਾ ਦੇ ਮੈਂਬਰਾਂ ਨੂੰ ਸੰਬੋਧਿਤ ਕਰਣਗੇ। ਇਸ ਸੰਬੋਧਨ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਹੋਵੇਗਾ। ਵਿਰੋਧੀ ਧਿਰ ਕਾਂਗਰਸ ਪਾਰਟੀ ਇਸ ਸੈਸ਼ਨ ਨੂੰ ਲੈ ਕੇ ਆਪਣੀ ਰਣਨੀਤੀ ਫਿਲਹਾਲ ਗੁਪਤ ਰੱਖ ਕੇ ਬੈਠੀ ਹੈ। ਪਰ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰ ਹਮਲਾਵਰ ਰਹੇਗੀ।