ਫਰੀਦਕੋਟ (ਏਜੰਸੀਆਂ) ਅੱਜ ਇਥੇ ਸ਼ਹਿਰ ਵਿਚ ਅਣਪਛਾਤਿਆਂ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭੁੱਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਮੌਕੇ ਤੇ ਪੁੱਜੇ ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਤੇ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਗੁਰਲਾਲ ਸਿੰਘ ਉੱਪਰ ਗੋਲੀਆਂ ਚਲਾਈਆਂ ਤੇ ਕਰੀਬ ਛੇ ਗੋਲੀਆਂ ਉਸ ਦੇ ਵੱਜੀਆਂ। ਇਸ ਤੋਂ ਬਾਅਦ ਹਮਲਾਵਰ ਮੋਟਰਸਾਈਕਲ ’ਤੇ ਫਰਾਰ ਹੋ ਗਏ। ਮੌਕੇ ‘ਤੇ ਪੁੱਜੀ ਪੁਲਿਸ ਟੀਮ ਵੱਲੋਂ ਲਾਸ਼ ਕਬਜ਼ੇ ‘ਚ ਕੈ ਕੇ ਫਰੀਦਕੋਟ ਮੈਡੀਕਲ ਕਾਲਜ ‘ਚ ਪੋਸਟ-ਮਾਰਟਮ ਲਈ ਭੇਜ ਦਿੱਤੀ ਗਈ ਹੈ।