Friday, November 22, 2024
 

ਰਾਸ਼ਟਰੀ

ਲਾਲ ਕਿਲ੍ਹਾ ਹਿੰਸਾ ਮਾਮਲਾ : ਦਿੱਲੀ ਪੁਲਿਸ ਨੇ ਜਾਰੀ ਕੀਤੀਆਂ ਸ਼ੱਕੀਆਂ ਦੀਆਂ ਤਸਵੀਰਾਂ

February 19, 2021 03:23 PM

ਨਵੀਂ ਦਿੱਲੀ (ਏਜੰਸੀਆਂ) : 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਗੁਜਰਾਤ ਦੀ ਵਿਸ਼ੇਸ਼ ਫੋਰੈਂਸਿਕ ਟੀਮ ਨੇ ਕੁੱਝ ਤਸਵੀਰਾਂ ਦਿੱਲੀ ਪੁਲਸ ਨੂੰ ਸੌਂਪੀਆਂ ਹਨ। ਇਨ੍ਹਾਂ ਵਿਚ ਸਤਨਾਮ ਪੰਨੂ, ਰੁਲਦੂ ਸਿੰਘ, ਗਾਇਕ ਇੰਦਰਜੀਤ ਨਿੱਕੂ ਅਤੇ ਲੱਖਾ ਸਿਧਾਨਾ ਸਮੇਤ ਕਈ ਲੋਕਾਂ ਦੀਆਂ ਤਸਵੀਰਾਂ ਸ਼ਾਮਲ ਹਨ।
ਗੁਜਰਾਤ ਦੀ ਵਿਸ਼ੇਸ਼ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੇ ਇਹ ਤਸਵੀਰਾਂ ਵਿਸ਼ੇਸ਼ ਤਕਨੀਕ ਨਾਲ ਲਈਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਜੋੜ ਕੇ ਇਕ ਵੀਡੀਓ ਤਿਆਰ ਕੀਤੀ ਹੈ, ਜਿਸ ਆਧਾਰ ’ਤੇ ਲਾਲ ਕਿਲ੍ਹੇ ਅੰਦਰ ਹਿੰਸਾ ਕਰਨ ਵਾਲਿਆਂ ਦੀ ਪਛਾਣ ਕੀਤੀ ਗਈ ਹੈ। ਵਿਸ਼ੇਸ਼ ਫੋਰੈਂਸਿਕ ਟੀਮ ਨੇ ਇਹ ਤਸਵੀਰਾਂ ਦਿੱਲੀ ਪੁਲਸ ਨੂੰ ਸੌਂਪ ਦਿੱਤੀਆਂ ਹਨ, ਜਿਸ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨ ਸੰਗਠਨਾਂ ਦੀ ਮੰਗ ਦੇ ਸਮਰਥਨ ਵਿਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਹਿੰਸਕ ਝੜਪਾਂ ਵੀ ਹੋਈਆਂ ਸੀ ਅਤੇ ਕੁੱਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤੱਕ ਪਹੁੰਚ ਗਏ ਸਨ। ਉਨ੍ਹਾਂ ਨੇ ਲਾਲ ਕਿਲ੍ਹੇ ’ਤੇ ਕਿਸਾਨ ਸੰਗਠਨਾਂ ਦਾ ਝੰਡਾ ਅਤੇ ਧਾਰਮਿਕ ਝੰਡਾ ਲਗਾ ਦਿੱਤਾ ਸੀ।

 

Have something to say? Post your comment

 
 
 
 
 
Subscribe