Friday, November 22, 2024
 

ਚੰਡੀਗੜ੍ਹ / ਮੋਹਾਲੀ

ਸਿਹਤ ਮੰਤਰੀ ਸਿੱਧੂ ਨੇ ਕਮਿਉਨਟੀ ਹੈਲਥ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ ✌️

February 19, 2021 06:38 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਭਰਤੀ ਕੀਤੇ 771 ਕਮਿਉਨਿਟੀ ਹੈਲਥ ਅਫ਼ਸਰਾਂ (ਸੀਐਚਓਜ਼) ਨੂੰ ਨਿਯੁਕਤੀ ਪੱਤਰ ਸੌਂਪੇ।

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਪੱਧਰ ’ਤੇ ਪਹਿਲਾਂ 1607 ਤੰਦਰੁਸਤ ਪੰਜਾਬ ਸਿਹਤ ਕੇਂਦਰ ਚਲਾਏ ਗਏ ਸਨ ਜਿਨਾਂ ਦੀ ਗਿਣਤੀ ਹੁਣ ਵਧ ਕੇ 2378 ਹੋ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ/ਸਬ-ਸੈਂਟਰ ਸਥਾਪਤ ਕਰਨ ਸਬੰਧੀ 142% ਦੇ ਟੀਚੇ ਨੂੰ ਪ੍ਰਾਪਤ ਕਰ ਲਿਆ ਹੈ। ਸਿਹਤ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ ਨੂੰ ਜੀ ਆਇਆਂ ਆਖਦਿਆਂ ਸਿੱਧੂ ਨੇ ਸਟਾਫ਼ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨਾਂ ਕਿਹਾ ਕਿ ਕਮਿਉਨਟੀ ਹੈਲਥ ਅਫ਼ਸਰ ਦਿਹਾਤੀ ਖੇਤਰਾਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਨਾਂ ਵੱਲੋਂ ਲਾਕਡਾਊਨ ਦੌਰਾਨ ਸ਼ਾਨਦਾਰ ਸੇਵਾਵਾਂ ਦਿੱਤੀਆਂ ਸਨ। ਸਿਹਤ ਮੰਤਰੀ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਕੇਂਦਰਾਂ ਵਿਖੇ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ/ਸੇਵਾਵਾਂ ਉਪਲੱਬਧ ਹਨ।

ਇਸ ਮੌਕੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਜੀ.ਬੀ. ਸਿੰਘ, ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਸ਼ਰਮਾ, ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ ਡਾ. ਅਰੀਤ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

Subscribe