Friday, November 22, 2024
 

ਪੰਜਾਬ

ਨਵਾਂ ਸ਼ਹਿਰ 'ਚ ਸੇਵਾ ਕੇਂਦਰਾਂ ਵਿਚ ਵੀ ਮਿਲੇਗੀ ਈ-ਕਾਰਡ ਬਣਵਾਉਣ ਦੀ ਸਹੂਲਤ : ADC

February 19, 2021 08:11 PM

ਯੋਜਨਾ ਤਹਿਤ ਸਮੂਹ ਯੋਗ ਲਾਭਪਾਤਰੀਆਂ ਦੇ ਬਣਾਏ ਜਾਣ ਕਾਰਡ-ਏ. ਡੀ. ਸੀ
ਨਵਾਂਸ਼ਹਿਰ (ਏਜੰਸੀਆਂ) : ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਅਧਿਕਾਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਉਨਾਂ ਸਾਰੇ ਯੋਗ ਲਾਭਤਾਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾਵੇ, ਜਿਨਾਂ ਹਾਲੇ ਤੱਕ ਇਸ ਸਕੀਮ ਦੇ ਲਾਭ ਹਿੱਤ ਕਾਰਡ ਨਹੀਂ ਬਣਵਾਏ। ਉਨਾਂ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦੇ ਹਰੇਕ ਮੈਂਬਰ ਦਾ ਵੱਖਰਾ ਕਾਰਡ ਬਣਵਾਉਣਾ ਜ਼ਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ‘ਜੇ’ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ।
ਉਨਾਂ ਦੱਸਿਆ ਕਿ ਜ਼ਿਲੇ ਵਿਚ ਇਸ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਵੱਡੀ ਪੱਧਰ ’ਤੇ ਗਤੀਵਿਧੀਆਂ ਚਲਾਈਆਂ ਗਈਆਂ ਹਨ, ਜਿਨਾਂ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਤਰਾਂ ਸਾਰੀਆਂ ਮਾਰਕੀਟ ਕਮੇਟੀਆਂ ਵਿਚ ਵੀ ‘ਜੇ’ ਫਾਰਮ ਵਾਲੇ ਕਿਸਾਨਾਂ ਦੇ ਕਾਰਡ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲੇ ਦੇ 170 ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।

 

Have something to say? Post your comment

Subscribe