ਵਾਸ਼ਿੰਗਟਨ (ਏਜੰਸੀਆਂ) : ਅਮਰੀਕਾ ਕੋਰੋਨਾ ਵਾਇਰਸ ਕਾਰਨ ਅਮਰੀਕਾ ਸੱਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਇੱਥੇ ਹਰ ਰੋਜ਼ ਲੱਖਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਭਰੋਸਾ ਜਤਾਇਆ ਹੈ ਕਿ ਇਸ ਸਾਲ ਦੇ ਅੰਤ ਤਕ ਅਮਰੀਕਾ ਕੋਰੋਨਾ ਵਾਇਰਸ ਤੋਂ ਉਭਰ ਜਾਵੇਗਾ। ਬਾਇਡਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਅਮਰੀਕਾ ਇਸ ਸਾਲ ਦੇ ਅੰਤ ਤਕ ਨਾਰਮਲ ਸਥਿਤੀ ’ਚ ਆ ਜਾਵੇਗਾ ਕਿਉਂਕਿ ਲੱਖਾਂ ਅਮਰੀਕੀਆਂ ਨੂੰ ਕੋਰੋਨਾ ਵਾਇਰਸ ਦੇ ਟੀਕੇ ਲਾਏ ਜਾ ਰਹੇ ਹਨ।
ਬਾਇਡਨ ਨੇ ਇਹ ਵੀ ਕਿਹਾ ਕਿ ਮੈਂ ਤੁਹਾਡੇ ਨਾਲ ਕੋਈ ਵਾਅਦਾ ਨਹੀਂ ਕਰ ਸਕਦਾ। ਕੋਰੋਨਾ ਵਾਇਰਸ ਦੇ ਕਈ ਹੋਰ ਵੇਰੀਏਂਟ ਹਨ। ਸਾਨੂੰ ਨਹੀਂ ਪਤਾ ਕਿ ਉਤਪਾਦਨ ਦਰਾਂ ਦੇ ਸੰਦਰਭ ’ਚ ਕੀ ਹੋ ਸਕਦਾ ਹੈ। ਚੀਜ਼ਾਂ ਬਦਲ ਸਕਦੀਆਂ ਹਨ ਪਰ ਅਸੀਂ ਉਹ ਸਭ ਕੁਝ ਕਰ ਰਹੇ ਜੋ ਵਿਗਿਆਨ ਨੇ ਸਾਨੂੰ ਸੰਕੇਤ ਦਿੱਤਾ ਹੈ ਕਿ ਸਾਨੂੰ ਕਰਨਾ ਚਾਹੀਦਾ ਤੇ ਲੋਕ ਜੋ ਕੁਝ ਵੀ ਕਰਨਾ ਚਾਹੁੰਦੇ ਹਨ ਉਸ ਨੂੰ ਪੂਰਾ ਕਰਨ ਲਈ ਕਰਦ ਚੁੱਕ ਰਹੇ ਹਨ।