Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਪੰਜਾਬ

ਗੁਰਦਾਸਪੁਰ 'ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਇਸਤਰੀ ਸੰਮੇਲਨ

February 20, 2021 07:57 PM

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ


ਅੰਮ੍ਰਿਤਸਰ (ਏਜੰਸੀਆਂਂ): ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪਰਿਵਾਰ ਦੇਸ਼ ਵੰਡ ਮਗਰੋਂ ਇਸ ਨਗਰ ’ਚ ਆ ਕੇ ਵੱਸਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਥੇ 3 ਦਿਨਾਂ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਬੀਤੇ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ।
ਅੱਜ ਦੂਸਰੇ ਦਿਨ ਕਰਵਾਏ ਗਏ ਇਸਤਰੀ ਸੰਮੇਲਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਪੰਥਕ ਹੱਥਾਂ ਵਿਚ ਲਿਆਉਣ ਲਈ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਸ਼ਰਨਜੀਤ ਕੌਰ ਜੀਂਦੜ, ਪ੍ਰੋ. ਕਮਲਜੀਤ ਕੌਰ ਤੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਵੀ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀਆਂ ਦੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖੀ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਸੁਖਵਰਸ਼ ਸਿੰਘ ਪੰਨੂ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਰਵਿੰਦਰ ਸਿੰਘ ਚੱਕ, ਰਤਨ ਸਿੰਘ ਜੱਫਰਵਾਲ, ਬੀਬੀ ਜਸਬੀਰ ਕੌਰ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe