ਨਵੀਂ ਦਿੱਲੀ (ਏਜੰਸੀਆਂ) : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਲਾਲ ਕਿਲੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕਾਰਵਾਈ ਤੇਜ਼ ਹੋ ਗਈ ਹੈ। ਪੁਲਿਸ ਨੇ ਇੱਕ ਵਾਰ ਫਿਰ ਮੁਲਜ਼ਮਾਂ ਦੀ ਤਸਵੀਰ ਜਾਰੀ ਕੀਤੀ ਹੈ। ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਵਿਚ ਕਥਿਤ ਤੌਰ ਤੇ ਸ਼ਾਮਲ 20 ਹੋਰ ਲੋਕਾਂ ਦੀਆਂ ਫੋਟੋਆਂ ਜਾਰੀ ਕੀਤੀਆਂ। ਹੁਣ ਉਨ੍ਹਾਂ ਦੀ ਪਛਾਣ ਦੀ ਪ੍ਰਕਿਰਿਆ ਵੀ ਤੇਜ਼ ਕੀਤੀ ਜਾਏਗੀ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਵਿੱਚ 12 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ।
ਇਨ੍ਹਾਂ ਸਾਰਿਆਂ ਉੱਤੇ ਲਾਲ ਕਿਲ੍ਹੇ ਵਿਚ ਹੋਈ ਗੜਬੜੀ ਦੌਰਾਨ ਪੁਲਿਸ ‘ਤੇ ਹਮਲਾ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ੍ਰੀਵਾਸਤਵ ਨੇ 26 ਜਨਵਰੀ ਨੂੰ ਹਿੰਸਾ ਨਾਲ ਸਬੰਧਤ 1000 ਵੀਡੀਓ ਪ੍ਰਾਪਤ ਕਰਨ ਦੀ ਗੱਲ ਕਹੀ ਸੀ।