Friday, November 22, 2024
 

ਪੰਜਾਬ

ਭਾਰਤ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਬੇਰੁਖੀ ਵਾਲਾ : ਗਿਆਨੀ ਹਰਪ੍ਰੀਤ ਸਿੰਘ

February 21, 2021 08:57 PM

ਅਮ੍ਰਿਤਸਰ (ਏਜੰਸੀਆਂ) : ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਸੌ ਸਾਲ ਪਹਿਲਾਂ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਦਰਦ ਨੂੰ ਭਾਰਤ ਸਰਕਾਰ ਨੇ ਇਕ ਵਾਰ ਫਿਰ ਯਾਦ ਕਰਵਾ ਦਿੱਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਤੋਂ ਰੋਕਣਾ ਕੇਂਦਰ ਸਰਕਾਰ ਦਾ ਅੰਗਰੇਜ਼ਾਂ ਵਰਗਾ ਹੀ ਰਵੱਈਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਅੰਦੋਲਨ ਵਿਚ ਸਿੱਖਾਂ ਦੀ ਭਰਵੀਂ ਸ਼ਮੂਲੀਅਤ ਕਾਰਨ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਇਜਾਜ਼ਤ ਨਹੀਂ ਦਿੱਤੀ, ਪਰੰਤੂ ਸਰਕਾਰ ਦਾ ਇਹ ਭਰਮ ਹੈ ਕਿ ਸਿੱਖ ਅੰਦੋਲਨ ਵਿੱਚੋਂ ਪਿੱਛੇ ਹੱਟ ਜਾਣਗੇ। ਉਨ੍ਹਾਂ ਸਖ਼ਤ ਲਹਿਜੇ ਵਿਚ ਕਿਹਾ ਕਿ ਭਾਰਤ ਸਰਕਾਰ ਜਿੰਨੇ ਮਰਜ਼ੀ ਜਥੇ ਰੋਕ ਲਵੇ, ਸਿੱਖ ਕਿਸਾਨਾਂ ਨਾਲ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਜੋ ਮਨਮਰਜ਼ੀਆਂ ਸੌ ਸਾਲ ਪਹਿਲਾਂ ਅੰਗਰੇਜ਼ ਕਰਦੇ ਸਨ, ਉਸੇ ਲੀਹ ’ਤੇ ਅੱਜ ਭਾਰਤ ਸਰਕਾਰ ਚੱਲ ਰਹੀ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮੀ ਇਕਜੁਟਤਾ ਨੂੰ ਸਮੇਂ ਦੀ ਵੱਡੀ ਲੋੜ ਦੱਸਦਿਆਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦ ਭੁਲਾ ਕੇ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਮਾਣ-ਸਨਮਾਨ ਕਰਨ ਲਈ ਧੰਨਵਾਦ ਵੀ ਕੀਤਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe