ਕਲਾਨੌਰ (ਏਜੰਸੀਆਂ) : ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸਥਿਤ ਭਾਰਤ ਵਾਲੇ ਪਾਸਿਓਂ STF ਵਲੋਂ BSF ਨਾਲ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਪੈਕਟ ਹੈਰੋਇਨ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਦੱਸ ਦਈਏ ਕਿ ਹੈਰੋਇਨ ਤਸਕਰੀ ਦੀ ਘਟਨਾ ਵਾਲੇ ਇਲਾਕੇ ਵਿਚ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੀ ਘੁਸਪੈਠ ਦੀਆਂ ਪਹਿਲਾਂ ਹੀ ਘਟਨਾਵਾਂ ਵਾਪਰ ਚੁੱਕੀਆਂ ਹਨ। ਜਿਸ ਦੇ ਮੱਦੇਨਜ਼ਰ ਉਕਤ ਇਲਾਕੇ ਵਿੱਚ BSF ਅਤੇ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਜਾਂਦਾ ਰਿਹਾ ਹੈ।