ਸ਼ਹਿਰ ਵਾਸੀਆਂ ਨੂੰ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਜਲਦ ਮਿਲੇਗੀ ਨਿਯਾਤ : ਬਬਨਦੀਪ ਸਿੰਘ ਵਾਲੀਆ
ਬਠਿੰਡਾ (ਏਜੰਸੀਆਂ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਸ਼ਹਿਰਾਂ ’ਚ 1087 ਕਰੋੜ ਰੁਪਏ ਦੇ ਮਿਊਸਪਲ ਪ੍ਰਾਜੈਕਟਾਂ ਨੂੰ ਵਰਚੂਅਲ ਸਮਾਗਮ ਜ਼ਰੀਏ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਜੋ ਕਿ ਬਠਿੰਡਾ ਦੇ ਕਰੀਬ 50 ਥਾਵਾਂ ’ਤੇ ਲਾਈਵ ਦਿਖਾਇਆ ਗਿਆ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਬਨਦੀਪ ਸਿੰਘ ਵਾਲੀਆ ਨੇ ਸਾਂਝੀ ਕੀਤੀ। ਇਸ ਦੌਰਾਨ ਵਾਲੀਆ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੁਤ ਯੋਜਨਾ ਤਹਿਤ ਬਠਿੰਡਾ ਸ਼ਹਿਰ ਵਿਚ 66.44 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰੋਜੈਕਟਾਂ ਦਾ ਕੰਮ ਪ੍ਰਗਤੀ ਅਧੀਨ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੇ ਹਰ ਘਰ ਤੱਕ ਪਾਣੀ ਪਹੁੰਚਣਾ ਯਕੀਨੀ ਹੋ ਜਾਵੇਗਾ ਉੱਥੇ ਹੀ ਸੀਵਰੇਜ ਦੀ ਸਮੱਸਿਆ ਵੀ ਨਹੀਂ ਰਹੇਗੀ। ਸਥਾਨਕ ਸਰਕਾਰਾਂ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਅਮਰੁਤ ਯੋਜਨਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜਨੀਅਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸ਼ਹਿਰ ਅੰਦਰ ਗੰਦੇ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਇਪਾਂ ਸਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 48.53 ਕਰੋੜ ਰੁਪਏ ਨਾਲ ਹੋਣ ਵਾਲੇ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸੇ ਤਰ੍ਹਾਂ ਸ਼ਹਿਰ ਅੰਦਰ ਹਰ ਘਰ ਤੱਕ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 17.91 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ ਜੋ ਮਿੱਥੇ ਸਮੇਂ ਅਨੁਸਾਰ ਮੁਕੰਮਲ ਕਰ ਲਏ ਜਾਣਗੇ।