ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਕਿਸਾਨੀ ਸੰਘਰਸ਼ ਤਹਿਤ ਗ੍ਰਿਫ਼ਤਾਰ ਕੀਤੇ ਗਏ ਕਿਸਾਨਾ ਦੀ ਰਿਹਾਈ ਲਈ ਲੱਖਾ ਸਿਧਾਣਾ ਨੇ ਬਠਿੰਡਾ ਦੇ ਮਹਿਰਾਜ ਇਲਾਕੇ ਵਿਚ ਇਕ ਰੋਸ ਰੈਲੀ ਰੱਖੀ ਸੀ ਜੋ ਕਿ ਪੂਰਨ ਰੂਪ ਵਿਚ ਸਫ਼ਲ ਰਹੀ। ਦਸਣਯੋਗ ਹੈ ਕਿ 26 ਜਨਵਰੀ 2021 ਨੂੰ ਲਾਲ ਕਿਲ੍ਹਾ ਦਿੱਲੀ ਵਿਖੇ ਜੋ ਖਰੂਦ ਮਚਾਇਆ ਗਿਆ ਸੀ, ਇਸੇ ਦੇ ਸਬੰਧੀ ਵਿਚ ਦਿੱਲੀ ਪੁਲਿਸ ਚੋਟੀ ਦੇ ਆਗੂਆਂ ਨੂੰ ਭਾਲਦੀ ਭਾਲਦੀ ਪੰਜਾਬ ਪੁੱਜੀ, ਪਰ ਲੋਕਾਂ ਦੀ ਭੀੜ ਨੂੰ ਵੇਖਦੇ ਹੋਏ ਉਨ੍ਹਾਂ ਦਾ ਵੱਸ ਨਹੀਂ ਚਲਿਆ। ਜ਼ਿਕਰਯੋਗ ਹੈ ਕਿ ਕਿਸਾਨੀ ਸੰਘਰਸ਼ ਤਹਿਤ ਲੱਖਾਂ ਸਿਧਾਣਾ, ਦੀਪ ਸਿੱਧੂ ਅਤੇ ਹੋਰਨਾਂ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਤੇ ਉਨ੍ਹਾਂ ਦੀ ਰਿਹਾਈ ਲਈ ਮਹਿਰਾਜ ’ਚ ਲੱਖਾ ਸਿਧਾਣਾ ਵੱਲੋਂ ਰੱਖੀ ਰੋਸ ਰੈਲੀ ’ਚ ਵੱਡੀ ਗਿਣਤੀ ਪੰਜਾਬੀਆਂ ਨੇ ਸ਼ਿਰਕਤ ਕੀਤੀ। ਰੈਲੀ ’ਚ ਵੱਡੀ ਸੰਖਿਆ ’ਚ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਗ੍ਰਿਫ਼ਤਾਰ ਅਤੇ ਨਾਮਜ਼ਦ ਕੀਤੇ ਨੌਜਵਾਨਾਂ ਅਤੇ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ । ਇਥੇ ਦਸਣਾ ਬਣਦਾ ਹੈ ਕਿ 26 ਜਨਵਰੀ ਦੀਆਂ ਘਟਨਾਵਾਂ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਵਰਗੇ ਨੌਜਵਾਨਾਂ ਤੋਂ ਕਿਨਾਰਾ ਕਰ ਲਿਆ ਗਿਆ ਸੀ ਅਤੇ ਇਸੇ ਕਾਰਨ ਲੱਖੇ ਦੇ ਸਮਰਥਕਾਂ ਵੱਲੋਂ ਮਹਿਰਾਜ ਵਿਚ ਰੋਸ ਰੈਲੀ ਕੀਤੀ ਜਾ ਰਹੀ ਸੀ।
ਦੱਸ ਦੇਈਏ ਕਿ ਲੱਖਾ ਸਿਧਾਣਾ ਦੇ ਬਠਿੰਡਾ ਰੈਲੀ ’ਚ ਪਹੁੰਚਣ ’ਤੇ ਦਿੱਲੀ ਪੁਲਿਸ ਲਈ ਇਹ ਸਭ ਤੋਂ ਵੱਡੀ ਚੁਣੌਤੀ ਸੀ। ਬੇਸ਼ੱਕ ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਦਿੱਲੀ ਪੁਲਿਸ ਨੇ ਕੋਈ ਰਾਬਤਾ ਨਹੀਂ ਕੀਤਾ।