Friday, November 22, 2024
 

ਰਾਸ਼ਟਰੀ

ਨੌਦੀਪ ਕੌਰ ਨੂੰ ਮਿਲੀ ਜ਼ਮਾਨਤ, ਹੁਣ ਆਵੇਗੀ ਜੇਲ ਤੋਂ ਬਾਹਰ

February 26, 2021 02:08 PM

ਚੰਡੀਗੜ੍ਹ, (ਏਜੰਸੀਆਂ) : ਨੌਦੀਪ ਕੌਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਨੌਦੀਪ ਕੌਰ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਹਾਈਕੋਰਟ ਨੇ ਤੀਜੇ ਕੇਸ 'ਚ ਰਾਹਤ ਦਿੱਤੀ ਹੈ। ਹੁਣ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। ਫਿਲਹਾਲ ਨੌਦੀਪ ਕਰਨਾਲ ਜੇਲ੍ਹ 'ਚ ਬੰਦ ਹੈ।
ਦਸਣਯੋਗ ਹੈ ਕਿ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ 12 ਜਨਵਰੀ ਨੂੰ ਇਕ ਉਦਯੋਗਿਕ ਇਕਾਈ ਦਾ ਘਿਰਾਓ ਕਰਨ ਤੋਂ ਬਾਅਦ ਨੌਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੌਰ (23) ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਪਿਛਲੇ ਮਹੀਨੇ ਸੋਨੀਪਤ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਥਾਣੇ 'ਚ ਕਈ ਵਾਰ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਆਪਣੀ ਪਟੀਸ਼ਨ 'ਚ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਅਤੇ ਭਾਰਤੀ ਸਜ਼ਾ ਕੋਡ (ਆਈ.ਪੀ.ਸੀ.) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਵੱਖ-ਵੱਖ ਧਾਰਾਵਾਂ ਦੇ ਅਧੀਨ ਸ਼ਿਕਾਇਤ 'ਚ ਦੋਸ਼ੀ ਬਣਾਇਆ ਗਿਆ। ਮਜ਼ਦੂਰ ਅਧਿਕਾਰ ਵਰਕਰ ਨੇ ਦਾਅਵਾ ਕੀਤਾ ਕਿ ਮਾਮਲੇ 'ਚ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗਲਤ ਤਰੀਕੇ ਨਾਲ ਫਸਾਇਆ ਗਿਆ, ਕਿਉਂਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਭਾਰੀ ਸਮਰਥਨ ਜੁਟਾਉਣ 'ਚ ਕਾਮਯਾਬ ਰਹੀ ਸੀ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ ਵਾਸੀ ਨੌਦੀਪ ਫ਼ਿਲਹਾਲ ਹਰਿਆਣਾ ਦੀ ਕਰਨਾਲ ਜੇਲ੍ਹ 'ਚ ਬੰਦ ਹੈ।

 

Have something to say? Post your comment

 
 
 
 
 
Subscribe