Saturday, November 23, 2024
 

ਪੰਜਾਬ

ਨਵਾਂ ਸ਼ਹਿਰ : ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲੇ ਦਰਜ👍

February 26, 2021 06:50 PM

ਨਵਾਂ ਸ਼ਹਿਰ (ਸੱਚੀ ਕਲਮ ਬਿਊਰੋ) : ਜ਼ਿਲੇ ਵਿਚ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜਾਰੀ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਬਲਾਚੌਰ ਵਿਖੇ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਬੀਤੇ ਦਿਨ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਨੇ ਦੱਸਿਆ ਕਿ ਇਸ ਸਬੰਧੀ ਬਲਵਿੰਦਰ ਕੁਮਾਰ ਵਾਸੀ ਵਾਰਡ ਨੰਬਰ 5, ਬਲਾਚੌਰ ਖਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਐਫ. ਆਈ. ਆਰ ਨੰਬਰ 20 ਦਰਜ਼ ਕੀਤੀ ਗਈ ਹੈ। ਇਸੇ ਤਰਾਂ ਥਾਣਾ ਕਾਠਗੜ ਵਿਖੇ ਸੰਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗੋਦਾਰਾ, ਬਾਜਾਖਾਨਾ, ਫਰੀਦਕੋਟ ਖਿਲਾਫ਼ ਐਫ. ਆਈ. ਆਰ ਨੰਬਰ 22 ਅਤੇ ਥਾਣਾ ਬਲਾਚੌਰ ਵਿਖੇ ਸੁਖਵਿੰਦਰ ਸਿੰਘ ਪੁੱਤਰ ਲੱਖ ਰਾਜ ਵਾਸੀ ਪਿੰਡ ਜਡਾਲੀ ਖਿਲਾਫ਼ ਐਫ. ਆਈ. ਆਰ ਨੰਬਰ 23 ਦਰਜ ਕੀਤੀ ਗਈ ਹੈ। ਐਸ. ਡੀ. ਐਮ ਦੀਪਕ ਰੁਹੇਲਾ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਇਸ ਪ੍ਰਤੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ। ਉਨਾਂ ਕਿਹਾ ਕਿ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

 

Have something to say? Post your comment

Subscribe