ਵਾਸ਼ਿੰਗਟਨ (ਏਜੰਸੀਆਂ) : ਅਮਰੀਕਾ ਵਿਚ 1900 ਅਰਬ ਡਾਲਰ ਦੇ ਕੋਰੋਨਾ ਰਾਹਤ ਪੈਕੇਜ ਬਿੱਲ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਹੁਣ ਕੋਰੋਨਾ ਮਹਾਮਾਰੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪ੍ਰਤੀਨਿਧੀ ਸਭਾ ਵਿਚ 212 ਦੇ ਮੁਕਾਬਲੇ 219 ਵੋਟਾਂ ਨਾਲ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ। ਨੈਨਸੀ ਪੇਲੋਸੀ ਨੇ ਕਿਹਾ ਕਾਨੂੰਨ ਬਣਨ ਦੇ ਬਾਅਦ ਘੱਟ ਤੋਂ ਘੱਟ ਤਨਖ਼ਾਹ ਵਿਚ ਵੀ ਵਾਧਾ ਹੋਵੇਗਾ। ਡੈਮੋਕ੍ਰੇਟ ਸਾਂਸਦਾਂ ਨੇ ਕਿਹਾ ਕਿ ਅਜੇ ਵੀ ਅਰਥ ਵਿਵਸਥਾ ਪੂਰੀ ਤਰ੍ਹਾਂ ਸੰਭਲ ਨਹੀਂ ਸਕੀ ਹੈ ਅਤੇ ਲੱਖਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਰਿਪਬਲੀਕਨ ਸਾਂਸਦਾਂ ਨੇ ਕਿਹਾ ਕਿ ਬਿੱਲ ਵਿਚ ਬਹੁਤ ਜ਼ਿਆਦਾ ਖਰਚ ਦੀ ਵਿਵਸਥਾ ਕੀਤੀ ਗਈ ਹੈ ਅਤੇ ਸਕੂਲਾਂ ਨੂੰ ਖੋਲ੍ਹਣ ਲਈ ਜ਼ਿਆਦਾ ਰਾਸ਼ੀ ਦੀ ਵਿਵਸਥਾ ਨਹੀਂ ਕੀਤੀ ਗਈ ਹੈ। ਕੇਵਿਡ ਮੈਕਾਰਥੀ ਨੇ ਕਿਹਾ, ‘ਮੇਰੇ ਸਹਿਯੋਗੀ ਇਸ ਬਿੱਲ ਨੂੰ ਸਾਹਸਿਕ ਕਦਮ ਦੱਸ ਰਹੇ ਹਨ ਪਰ ਇਹ ਸਿਰਫ਼ ਦਿਖਾਵਟੀ ਹੈ। ਇਸ ਵਿਚ ਰਾਸ਼ੀ ਦੀ ਸਹੀ ਵੰਡ ਨਹੀਂ ਹੋਈ ਹੈ।’