ਨਵਾਂਸ਼ਹਿਰ (ਸੱਚੀ ਕਲਮ ਬਿਊਰੋ) : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜ਼ਿਲੇ ਦੇ ਸਮੂਹ 17 ਸੇਵਾ ਕੇਂਦਰ 28 ਫਰਵਰੀ ਦਿਨ ਐਤਵਾਰ ਨੂੰ ਵੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ। ਉਨਾਂ ਕਿਹਾ ਕਿ ਇਸ ਸਹੂਲਤ ਦਾ ਜ਼ਿਲੇ ਦੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਈ-ਕਾਰਡ ਹੋਣਾ ਜ਼ਰੂਰੀ ਹੈ, ਜਿਸ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ। ਉਨਾਂ ਜ਼ਿਲੇ ਦੇ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦਾ ਹਾਲੇ ਤੱਕ ਈ-ਕਾਰਡ ਨਹੀਂ ਬਣਿਆ, ਤਾਂ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਚ ਜਾ ਕੇ ਬਣਵਾ ਸਕਦੇ ਹਨ।