ਤਹਿਰਾਨ (ਏਜੰਸੀਆਂ) : ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਾਵੇਦ ਜ਼ਰੀਫ ਨੇ ਕਿਹਾ ਹੈ ਕਿ ਉਹ ਸੀਰੀਆ ਨੂੰ ਆਪਣਾ ਸਮਰਥਨ ਜਾਰੀ ਰੱਖੇਗਾ। ਜ਼ਰੀਫ ਨੇ ਸੀਰੀਆ ਦੇ ਵਿਦੇਸ਼ ਮੰਤਰੀ ਫੈਸਲ ਮੇਕਦਾਦ ਤੋਂ ਈਰਾਨ ਦੀ ਮਨਸ਼ਾ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਅਰਬ ਦੇਸ਼ਾਂ ਦੇ ਹਿੱਤਾਂ, ਆਜ਼ਾਦੀ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਕੀਤੀ ਜਾਵੇਗੀ।