ਚੰਡੀਗੜ੍ਹ (ਏਜੰਸੀਆਂ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਤਿਆਰੀ ਕਰਵਾਉਣ ਲਈ 2 ਮਾਰਚ ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਦਾ ਉਦੇਸ਼ ਮਾਪਿਆਂ ਨਾਲ ਮੀਟਿੰਗ ਕਰਕੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਬੱਚਿਆਂ ਦੀ ਅਗਲੇਰੀ ਤਿਆਰੀ ਨੂੰ ਰੂਪ ਦੇਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ, ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਫਰਵਰੀ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਅਤੇ ਮਾਰਚ ਵਿੱਚ ਹੋਣ ਵਾਲੇ ਸਲਾਨਾ ਇਮਤਿਹਾਨਾਂ ਦੀ ਡੇਟਸ਼ੀਟ ਸਾਂਝੀ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ।