ਚੰਡੀਗੜ੍ਹ : ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਸ ਨੂੰ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਦਰਅਸਲ, ਅੱਜ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਦੌਰਾਨ ਬਿਨਾਂ ਕਿਸੇ ਰਾਹਤ ਤੋਂ 26 ਅਗੱਸਤ ਨੂੰ ਅਗਲੀ ਸੁਣਵਾਈ ਕਰਨ ਦਾ ਫ਼ੈਸਲਾ ਸੁਣਾਇਆ ਹੈ। ਦਸਣਯੋਗ ਹੈ ਕਿ ਹਨੀਪ੍ਰੀਤ ਨੂੰ ਪੰਚਕੂਲਾ ਵਿਚ ਦੰਗੇ ਭੜਕਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।