ਮੁੰਬਈ : ਮੁੰਬਈ ਦੇ ਨਾਲ ਲੱਗਦੇ ਠਾਣੇ 'ਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਸੀਵਰੇਜ ਟੈਂਕ 'ਚ ਜ਼ਹਿਰੀਲੀ ਗੈਸ ਦੇ ਰਿਸਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 11 ਮਜ਼ਦੂਰ ਸਫ਼ਾਈ ਕਰਨ ਲਈ ਇਸ ਟੈਂਕ 'ਚ ਦਾਖ਼ਲ ਹੋਏ ਸਨ ਅਤੇ ਇਸੇ ਦੌਰਾਨ ਉਹ ਜ਼ਹਿਰੀਲੀ ਗੈਸ ਦੀ ਲਪੇਟ 'ਚ ਆ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਨੇ ਟੈਂਕ 'ਚ ਉਤਰ ਦੇ ਸਾਰੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਪਰ ਇਸ ਦੌਰਾਨ ਤਿੰਨ ਦੀ ਮੌਤ ਹੋ ਚੁੱਕੀ ਸੀ।