Friday, November 22, 2024
 

ਪੰਜਾਬ

ਧੌਣ ਵੱਢ ਕੇ ਆਪਣੀ ਪਤਨੀ ਦਾ ਕਤਲ

May 10, 2019 03:52 PM

ਪਟਿਆਲਾ : ਸ਼ਹਿਰ ਦੇ ਦਾਰੂ ਕੁਟੀਆ ਇਲਾਕੇ ਵਿਚ ਬਚਨ ਸਿੰਘ ਨਾਂ ਦੇ ਇਕ ਵਿਅਕਤੀ ਨੇ ਚਾਕੂ ਨਾਲ ਧੌਣ ਵੱਢ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸੁਨੀਤਾ ਦੇ ਰੂਪ ਵਿਚ ਹੋਈ ਹੈ। ਉਸ ਦੀ ਉਮਰ ਲਗਭਗ 40 ਸਾਲ ਸੀ। ਕਤਲ ਕਰਨ ਤੋਂ ਬਾਅਦ ਬਚਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਸੁਨੀਤਾ ਦੀ ਭੈਣ ਬਿੱਲੋ ਵੀ ਇਸੇ ਕਾਲੋਨੀ ਵਿਚ ਰਹਿੰਦੀ ਸੀ। ਜਦੋਂ ਉਹ ਸੁਨੀਤਾ ਦੇ ਘਰ ਆਈ ਅਤੇ ਉਸ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ ਤਾਂ ਪੁਲਸ ਨੂੰ ਸੂਚਿਤ ਕੀਤਾ। ਨਿਊ ਆਫੀਸਰ ਕਾਲੋਨੀ ਚੌਕੀ ਦੇ ਇੰਚਾਰਜ ਕਰਨੈਲ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ। ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕ ਸੁਨੀਤਾ ਦੀ ਭੈਣ ਬਿੱਲੋ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਬਚਨ ਸਿੰਘ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ। ਬਚਨ ਸਿੰਘ ਸਮਾਣਾ ਵਿਖੇ ਫੈਕਟਰੀ 'ਚ ਕੰਮ ਕਰਦਾ ਸੀ। ਅਕਸਰ ਘਰੋਂ ਬਾਹਰ ਰਹਿੰਦਾ ਸੀ। ਬਚਨ ਸਿੰਘ ਨੂੰ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਸੀ। ਇਸ ਨੂੰ ਲੈ ਕੇ ਦੋਵਾਂ 'ਚ ਅਕਸਰ ਝਗੜਾ ਰਹਿੰਦਾ ਸੀ। ਅੱਜ ਵੀ ਝਗੜਾ ਹੋਇਆ। ਇਸ ਤੋਂ ਬਾਅਦ ਬਚਨ ਸਿੰਘ ਨੇ ਆਪਣੀ ਪਤਨੀ ਦੀ ਚਾਕੂ ਨਾਲ ਧੌਣ ਵੱਢ ਦਿੱਤੀ ਅਤੇ ਆਪ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਵਾਰਦਾਤ ਲਈ ਵਰਤਿਆ ਗਿਆ ਚਾਕੂ ਬਰਾਮਦ ਕਰ ਲਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe