Friday, November 22, 2024
 

ਚੰਡੀਗੜ੍ਹ / ਮੋਹਾਲੀ

ਵਿਧਾਨ ਸਭਾ ਵੱਲ ਕੂਚ ਕਰ ਰਹੇ ਅਕਾਲੀ ਵਿਧਾਇਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ 🚨

March 08, 2021 02:32 PM

ਚੰਡੀਗੜ੍ਹ (ਏਜੰਸੀਆਂ) : ਪੰਜਾਬ ਵਿਧਾਨ ਸਭਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਲੰਘੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਰੌਲਾ ਰੱਪਾ ਪਾਉਣ ਦੇ ਦੋਸ਼ਾਂ ਵਿੱਚ ਸਦਨ ਵਿਚੋਂ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਸੀ ।
ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾਣਾ ਹੈ । ਅਕਾਲੀ ਦਲ ਵੱਲੋਂ ਅੱਜ ਪੰਜਾਬ ਵਿੱਚ ਬਜਟ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਵਿਧਾਨ ਸਭਾ ਵੱਲ ਕੂਚ ਕਰ ਰਹੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਚੰਡੀਗੜ੍ਹ ਪੁਲੀਸ ਨੂੰ ਰਸਤੇ ਵਿੱਚ ਹੀ ਰੋਕ ਲਿਆ । ਇੱਥੇ ਉਨ੍ਹਾਂ ਦੀ ਪੁਲਿਸ ਨਾਲ ਹਲਕੀ ਝੜਪ ਵੀ ਹੋਈ । ਅਕਾਲੀ ਦਲ ਦੇ ਵਿਧਾਇਕਾਂ ਨੇ ਬੈਰੀਕੇਡ ਤੋੜੇ । ਇੰਨ੍ਹਾਂ ਵਿਧਾਇਕਾਂ ਦੀ ਅਗਵਾਈ ਸਾਬਕਾ ਮੰਤਰੀ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਕਰ ਰਹੇ ਸਨ । ਚੰਡੀਗੜ੍ਹ ਪੁਲੀਸ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਅਕਾਲੀ ਦਲ ਦੇ ਵਿਧਾਇਕਾਂ ਦੀ ਰੋਕ ਕਾਰਣ ਵਿਧਾਨ ਸਭਾ ਵੱਲ ਦਾਖਲਾ ਰੋਕਿਆ ਹੋਇਆ ਸੀ । ਇਸੇ ਕਾਰਨ ਹੋਰ ਵਿਧਾਇਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਗੇ । ਇਸੇ ਕਾਰਨ ਹੋਰਨਾਂ ਪਾਰਟੀਆਂ ਦੇ ਵਿਧਾਇਕ ਵੀ ਸਦਨ ਦੀ ਕਾਰਵਾਈ ਵਿੱਚ ਸਮੇਂ ਸਿਰ ਨਹੀਂ ਪੁੱਜ ਸਕੇ।

 

Have something to say? Post your comment

Subscribe