ਫਿਰੋਜ਼ਪੁਰ (ਏਜੰਸੀਆਂ) : ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਬੱਸ ਦੀ ਚਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸੁਰਿੰਦਰ ਸਿੰਘ ਖੇਤ ਨੂੰ ਪਾਣੀ ਲਗਾ ਕੇ ਘਰ ਪਰਤ ਰਿਹਾ ਸੀ ਜਦ ਉਹ ਉਕਤ ਜਗ੍ਹਾ ਤੇ ਪਹੁੰਚਿਆ ਤਾਂ ਨਿੱਜੀ ਕੰਪਨੀ ਦੀ ਬੱਸ ਨੇ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਬੱਸ ਛੱਡਕੇ ਫਰਾਰ ਹੋ ਗਿਆ। ਪੁਲਸ ਨੇ ਬੱਸ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।