Friday, November 22, 2024
 

ਪੰਜਾਬ

ਹੁਸ਼ਿਆਰਪੁਰ ਦੇ ਢਾਡਾ ਕਲਾਂ ਤੇ ਜੱਸੋਵਾਲ ਪਿੰਡਾਂ ਨੂੰ ਐਲਾਨਿਆ ਮਾਈਕਰੋ ਕੰਟੇਨਮੈਂਟ ਜੋਨ

March 09, 2021 07:36 PM

ਹੁਸ਼ਿਆਰਪੁਰ (ਏਜੰਸੀਆਂ) : ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਢਾਡਾ ਕਲਾਂ ਅਤੇ ਪਿੰਡ ਜੱਸੋਵਾਲ, ਪੀ.ਐਚ.ਸੀ ਪੋਸੀ ਤਹਿਸੀਲ ਗੜ੍ਹਸ਼ੰਕਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰਨਗੀਆਂ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਿੰਡ ਢਾਡਾ ਕਲਾਂ ਅਤੇ ਪਿੰਡ ਜੱਸੋਵਾਲ, ਪੀ.ਐਚ.ਸੀ ਪੋਸੀ ਤਹਿਸੀਲ ਗੜ੍ਹਸ਼ੰਕਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲ੍ਹਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ।

 

Have something to say? Post your comment

 
 
 
 
 
Subscribe