ਨਵੀਂ ਦਿੱਲੀ (ਏਜੰਸੀਆਂ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਦੋਵਾਂ ਦੇਸ਼ਾਂ ਵਿਚਾਲੇ ‘ਮੈਤਰੀ ਸੇਤੂ’ ਦਾ ਉਦਘਾਟਨ ਕੀਤਾ। ਇਸ ਦੌਰਾਨ, ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਸੰਪਰਕ ਸੁਵਿਧਾਵਾਂ ਨਾ ਸਿਰਫ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਦੋਸਤੀ ਨੂੰ ਮਜ਼ਬੂਤ ਕਰ ਰਹੀਆਂ ਹਨ, ਬਲਕਿ ਵਪਾਰ ਦਾ ਇੱਕ ਮਜ਼ਬੂਤ ਲਿੰਕ ਵੀ ਸਾਬਤ ਹੋ ਰਹੀਆਂ ਹਨ।
ਵੀਡੀਓ ਕਾਨਫਰੰਸਿੰਗ ਰਾਹੀਂ ਇਸ ਨਾਲ ਜੁੜੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨਮੰਤਰੀ ਨੇ ਕਿਹਾ ਕਿ ਪੂਰਬੀ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸਮੁੱਚੇ ਖੇਤਰ ਨੂੰ ਵਪਾਰ ਲਾਂਘੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਰੇਲ ਅਤੇ ਜਲ ਸੰਪਰਕ ਪ੍ਰਾਜੈਕਟਾਂ ਨੂੰ ਪਿਛਲੇ ਸਾਲਾਂ ਦੌਰਾਨ ਇਸ ਪੁਲ ਨਾਲ ਮਜ਼ਬੂਤ ਹੋਇਆ ਹੈ। ਇਹ ਬੰਗਲਾਦੇਸ਼ ਅਤੇ ਦੱਖਣ-ਪੂਰਬੀ ਏਸ਼ੀਆ ਦੇ ਨਾਲ ਨਾਲ ਤ੍ਰਿਪੁਰਾ, ਦੱਖਣੀ ਅਸਾਮ, ਮਿਜੋਰਮ ਅਤੇ ਮਣੀਪੁਰ ਦੇ ਸੰਪਰਕ ਨੂੰ ਵਧਾਏਗਾ।
ਮੋਦੀ ਨੇ ਕਿਹਾ ਕਿ ਇਹ ਪੁਲ ਬੰਗਲਾਦੇਸ਼ ਵਿੱਚ ਆਰਥਿਕ ਮੌਕੇ ਪੈਦਾ ਕਰੇਗਾ। ਪ੍ਰਧਾਨ ਮੰਤਰੀ ਨੇ ਪੁਲ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਸਹਿਯੋਗ ਲਈ ਬੰਗਲਾਦੇਸ਼ ਸਰਕਾਰ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਬੰਗਲਾਦੇਸ਼ ਦੌਰੇ ਦੌਰਾਨ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ।