Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਚੰਡੀਗੜ੍ਹ / ਮੋਹਾਲੀ

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

March 11, 2021 10:02 PM

ਚੰਡੀਗੜ੍ਹ (ਏਜੰਸੀਆਂ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਚੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਜੇ. ਈ. ਜਸਪਾਲ ਸਿੰਘ ਨੂੰ 20, 000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
      ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇ.ਈ ਨੂੰ ਮਲਕੀਤ ਸਿੰਘ, ਵਾਸੀ ਪਿੰਡ ਭੱਠਲਾਂ, ਜਿਲਾ ਬਰਨਾਲਾ ਦੀ ਸ਼ਿਕਾਇਤ ਉੱਤੇ 20, 000 ਰੁਪਏ ਰਿਸ਼ਵਤ ਲੈਦਿਆਂ ਗਿ੍ਰਫਤਾਰ ਕੀਤਾ ਗਿਆ ਹੈ।
      ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਹਾਇਕ ਜੇ.ਈ ਵਲੋਂ ਪਿੰਡ ਸਤੌਜ ਵਿਖੇ ਉਸ ਦੀ ਭੈਣ ਦੇ ਘਰ ਨੇੜੇ ਬਿਜਲੀ ਦਾ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ।
      ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
      ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।    

 

Have something to say? Post your comment

Subscribe