Friday, November 22, 2024
 

ਪੰਜਾਬ

ਨਵਾਂਸ਼ਹਿਰ : ਡੇਅਰੀ ਸਿਖਲਾਈ ਕੋਰਸ 15 ਮਾਰਚ ਤੋਂ ਸ਼ੁਰੂ

March 13, 2021 06:37 PM

ਨਵਾਂਸ਼ਹਿਰ (ਏਜੰਸੀਆਂ) : ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ 15 ਮਾਰਚ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿਚ ਦਾਖ਼ਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਅਤੇ 10 ਦੇਸੀ ਗਾਵਾਂ ਦੀ ਖ਼ਰੀਦ ਅਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 25 ਫੀਸਦੀ ਜਨਰਲ ਅਤੇ 33 ਫੀਸਦੀ ਐਸ. ਸੀ ਵਾਸਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਕਾਗਜ਼ਾਤ, ਜਿਵੇਂ ਪੜਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ’ਤੇ ਐਸ. ਸੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ 15 ਮਾਰਚ ਨੂੰ ਸਵੇਰੇ 9.30 ਵਜੇ ਤੰਕ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe