Friday, November 22, 2024
 

ਚੰਡੀਗੜ੍ਹ / ਮੋਹਾਲੀ

ਬਾਘਾ ਪੁਰਾਣਾ ਕਿਸਾਨ ਮਹਾਸੰਮੇਲਨ ਵਿੱਚ ਆਉਣਗੇ ਕੇਜਰੀਵਾਲ , ਕਿਸਾਨਾਂ ਦੀ ਆਵਾਜ਼ ਚੁੱਕਣਗੇ

March 18, 2021 07:39 PM

ਕਿਸਾਨਾਂ ਦੇ ਅੰਦੋਲਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਕਰ ਰਹੀ ਕਿਸਾਨ ਮਹਾਸੰਮੇਲਨ : ਪ੍ਰਭਜੋਤ ਕੌਰ

ਪੰਜਾਬ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਮਹਾਸੰਮੇਲਨ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ : ਗੁਵਿੰਦਰ ਮਿੱਤਲ

ਮੁਹਾਲੀ (ਸੱਚੀ ਕਲਮ ਬਿਊਰੋ) : 21 ਮਾਰਚ ਨੂੰ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਦੀਆਂ ਤਿਆਰੀਆਂ ਵੱਡੇ ਪੱਧਰ ਉੱਤੇ ਚਲ ਰਹੀਆਂ ਹਨ। ਹੁਣ ਪਾਰਟੀ ਨੇ ‘ਆਪ’ ਦੇ ਕਨਵੀਨਰ ਅਤੇ ਮਹਾਸੰਮੇਲਨ ਦੇ ਮੁੱਖ ਬੁਲਾਰੇ ਅਰਵਿੰਦ ਕੇਜਰੀਵਾਲ ਦੇ ਆਉਣ ਦੇ ਸਮੇਂ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਮੋਹਾਲੀ ਦੇ ਜਿਲ੍ਹਾ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ 21 ਮਾਰਚ ਨੂੰ ਸਵੇਰੇ 11 ਵਜੇ ਅਰਵਿੰਦ ਕੇਜਰੀਵਾਲ ਬਾਘਾ ਪੁਰਾਣਾ ਪਹੁੰਚਣਗੇ ਅਤੇ ਮਹਾਸੰਮੇਲਨ ਰਾਹੀਂ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨਗੇ ਅਤੇ ਕਿਸਾਨਾਂ ਦੀ ਆਵਾਜ਼ ਪੂਰੇ ਦੇਸ਼ ਭਰ ਵਿੱਚ ਬੁਲੰਦ ਕਰਨਗੇ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਤੇ ਹੋਰ ਕਈ ਵਿਰੋਧੀ ਤਾਕਤਾਂ ਵੱਲੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਕਿਸਾਨ ਮਹਾਸੰਮੇਲਨ ਦਾ ਆਯੋਜਨ ਕਰ ਰਹੀ ਹੈ ਤਾਂ ਕਿ ਅੰਦੋਲਨ ਨੂੰ ਮਜ਼ਬੂਤ ਬਣਾਇਆ ਜਾ ਸਕੇ ਅਤੇ ਕਿਸਾਨਾਂ ਦੀ ਆਵਾਜ਼ ਕੇਂਦਰ ਦੀ ਸੱਤਾ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 21 ਮਾਰਚ ਨੂੰ ਆਪਣੇ ਪਰਿਵਾਰ ਨਾਲ ਬਾਘਾ ਪੁਰਾਣਾ ਪਹੁੰਚਣ ਅਤੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਕੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਬਣਾਉਣ।
ਪਾਰਟੀ ਦੇ ਬੁਲਾਰੇ ਗੁਵਿੰਦਰ ਮਿੱਤਲ ਨੇ ਬੋਲਦਿਆਂ ਕਿਹਾ ਕਿ ਸਾਡੇ ਦੇਸ਼ ਦੇ ਕਿਸਾਨਾਂ ਨੇ ਜੰਗਲ ਵਿੱਚ ਜਨਵਰਾਂ ਨਾਲ ਲੜਕੇ ਜ਼ਮੀਨ ਨੂੰ ਉਪਜਾਊ ਬਣਾਇਆ ਤਾਂ ਕਿ ਇਸ ਦੇਸ਼ ਦੇ ਲੋਕਾਂ ਦਾ ਪੇਟ ਭਰਿਆ ਜਾ ਸਕੇ। ਸਾਡੇ ਦੇਸ਼ ਦੇ ਕਿਸਾਨਾਂ ਨੇ ਖੁਦ ਨੂੰ ਭੁੱਖਾ ਰੱਖਕੇ ਦੇਸ਼ ਨੂੰ ਭੋਜਨ ਖਵਾਇਆ। ਹੁਣ ਉਸੇ ਕਿਸਾਨ ਨੂੰ ਮੋਦੀ ਸਰਕਾਰ ਨੇ ਧੋਖਾ ਦਿੱਤਾ ਹੈ। ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਤੋਂ ਉਨ੍ਹਾਂ ਦੀ ਜ਼ਮੀਨ ਖੋਹਣ ਦੀ ਚਾਲ ਚਲੀ ਜਾ ਰਹੀ ਹੈ। ਪ੍ਰੰਤੂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। ਸੜਕ ਤੋਂ ਲੈ ਕੇ ਸੰਸਦ ਤੱਕ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ। ਕੜਾਕੇ ਦੀ ਠੰਢ ਵਿੱਚ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੇਵਾਦਾਰ ਬਣਕੇ ਕਿਸਾਨਾਂ ਦੀ ਸੇਵਾ ਕੀਤੀ।
ਇਸ ਮੌਕੇ ਪਾਰਟੀ ਆਗੂ ਸਵਰਨਜੀਤ ਕੌਰ ਬਲਟਾਨਾ , ਅਮਰਦੀਪ ਕੌਰ, ਡਾ: ਸੰਨੀ ਆਹਲੂਵਾਲੀਆ, ਵਨੀਤ ਵਰਮਾ, ਜਿਲ੍ਹਾ ਖਜਾਨਚੀ ਗੁਰਮੇਜ ਸਿੰਘ ਕਾਹਲੋਂ, ਈਵੈਂਟ ਮੈਨੇਜਰ ਰਮੇਸ਼ ਸ਼ਰਮਾ, ਮੀਡਿਆ ਇੰਚਾਰਜ ਜਸਪਾਲ ਕਉਣੀ, ਬਲਾਕ ਇੰਚਾਰਜ ਰਵੀ ਕੁਮਾਰ ਅਤੇ ਅਮਨਦੀਪ ਰੋਕੀ, ਜਸਪਾਲ ਸਿੰਘ, ਟੋਨੀ ਰੁੜਕਾ ਆਦਿ ਸ਼ਾਮਲ ਸਨ।

 

Readers' Comments

Mohali 3/19/2021 10:41:00 AM

Ab ki bar, "AAP" ki sarkar.

Have something to say? Post your comment

Subscribe