ਦੋ ਦਿਨ ਪਹਿਲਾਂ ਲਗਵਾਈ ਵੈਕਸੀਨ
ਇਸਲਾਮਾਬਾਦ (ਏਜੰਸੀਆਂ): ਕੋਰੋਨਾ ਮਹਾਮਾਰੀ ਨੇ ਜਿਥੇ ਆਮ ਵਿਅਕਤੀ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ ਉਥੇ ਹੀ ਵੱਡੇ ਸਿਆਸੀ ਤੇ ਹੋਰ ਆਗੂ ਵੀ ਇਸ ਦੀ ਮਾਰ ਹੇਠ ਆ ਰਹੇ ਹਨ। ਹੁਣ ਪਾਕਿਸਤਾਨ ਤੋਂ ਮਾੜੀ ਖ਼ਬਰ ਮਿਲ ਰਹੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਮਰਾਨ ਖ਼ਾਨ ਘਰ ਵਿਚ ਹੀ ਇਕਾਂਤਵਾਸ ਹੋਏ ਹਨ।
ਸਿਹਤ ਮਾਮਲਿਆਂ ਬਾਰੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਫੈਸਲ ਸੁਲਤਾਨ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਸੀ। ਇਸ ਦੌਰਾਨ ਉਨ੍ਹਾਂ ਨੇ ਅਪਣੇ ਦੇਸ਼ ਦੇ ਲੋਕਾਂ ਨੂੰ ਮਹਾਂਮਾਰੀ ਦੇ ਮਾਮਲਿਆਂ ਵਿਚ ਵਾਧੇ ਨੂੰ ਰੋਕਣ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪਾਕਿਸਤਾਨ ਨੇ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ ਵਿਚ ਤਾਲਾਬੰਦੀ ਦਾ ਐਲਾਨ ਕੀਤਾ ਸੀ। ਇਸੇ ਦੌਰਾਨ ਪ੍ਰਧਾਨ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ।