Friday, November 22, 2024
 

ਖੇਡਾਂ

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਟੋਕੀਓ ਉਲੰਪਿਕਸ ਲਈ ਕੁਆਲੀਫਾਈ ਕਰਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ

March 21, 2021 04:03 PM
ਡਿਸਕਸ ਥਰੋਅਰ ਕਮਲਪ੍ਰੀਤ ਨੇ ਉਲੰਪਿਕਸ ਲਈ ਨਿਰਧਾਰਤ 63.50 ਮੀਟਰ ਹੱਦ ਪਾਰ ਕਰਕੇ ਕੀਤਾ ਕੁਆਲੀਫਾਈ
ਫੈਡਰੇਸਨ ਕੱਪ ਵਿੱਚ 65.06 ਮੀਟਰ ਥਰੋਅ ਸੁੱਟ ਕੇ ਤੋੜਿਆ 9 ਸਾਲ ਪੁਰਾਣਾ ਕੌਮੀ ਰਿਕਾਰਡ
65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ ਬਣੀ ਕਮਲਪ੍ਰੀਤ ਕੌਰ
ਚੰਡੀਗੜ੍ਹ ( ਸੱਚੀ ਕਲਮ ਬਿਊਰੋ) : ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਓ ਓਲੰਪਿਕ-2021 ਵਿੱਚ ਕੁਆਲੀਫਾਈ ਕਰਨ ਲਈ ਰੱਖੀ 63.50 ਮੀਟਰ ਦੀ ਹੱਦ ਤੋਂ ਕਿਤੇ ਪਰੇ ਡਿਸਕਸ ਥਰੋਅ ਸੁੱਟ ਕੇ ਕੁਆਲੀਫਾਈ ਕਰਨ ਵਾਲੀ ਅਤੇ 9 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ।
ਇਥੇ ਜਾਰੀ ਬਿਆਨ ਵਿੱਚ ਉਨਾਂ ਕਿਹਾ ਕਿ ਵਿਅਕਤੀਗਤ ਮੁਕਾਬਲਿਆਂ ਵਿੱਚ ਮੁੱਕੇਬਾਜੀ ਵਿੱਚ ਸਿਮਰਜੀਤ ਕੌਰ ਚੱਕਰ ਤੋਂ ਬਾਅਦ ਉਲੰਪਿਕਸ ਲਈ ਕੁਆਲੀਫਾਈ ਕਰਕੇ ਕਮਲਪ੍ਰੀਤ ਕੌਰ  ਨੇ ਹੁਣ ਪੰਜਾਬ ਦਾ ਮਾਣ ਵਧਾਿੲਆ ਹੈ। ਮਲੋਟ ਨੇੜਲੇ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਨੇ ਐਨ.ਆਈ.ਐਸ. ਪਟਿਆਲਾ ਵਿਖੇ 15 ਤੋਂ 19 ਮਾਰਚ ਤੱਕ ਹੋਈ 24ਵੀਂ ਨੈਸ਼ਨਲ ਫੈਡਰੇਸਨ ਕੱਪ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ-2021 ਦੇ ਆਖਰੀ ਦਿਨ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ। ਇਸ ਦੇ ਨਾਲ ਹੀ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਉਹ ਪਹਿਲੀ ਭਾਰਤੀ ਥਰੋਅਰ ਬਣ ਗਈ ਅਤੇ ਡਿਸਕਸ ਥਰੋਅ ਵਿੱਚ 9 ਸਾਲ ਪਹਿਲਾਂ ਬਣਾਇਆ ਗਿਆ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਗਈ। ਕਮਲਪ੍ਰੀਤ ਕੌਰ ਨੇ ਰਾਸਟਰਮੰਡਲ ਖੇਡਾਂ ਦੀ ਚੈਂਪੀਅਨ ਕਿ੍ਰਸਨਾ ਪੂਨੀਆ ਦਾ ਨੈਸਨਲ ਰਿਕਾਰਡ ਤੋੜਿਆ ਜਿਸ ਨੇ 2012 ਵਿੱਚ 64.76 ਮੀਟਰ ਦੀ ਥਰੋਅ ਸੁੱਟ ਕੇ ਰਿਕਾਰਡ ਕਾਇਮ ਕੀਤਾ ਸੀ।
ਰਾਣਾ ਸੋਢੀ ਨੇ ਕਿਹਾ, “ਮੈਂ ਬਹੁਤ ਖੁਸ ਹਾਂ ਕਿ ਪੰਜਾਬ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੀਆਂ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਖੇਡਾਂ ਵਿੱਚ ਆਪਣਾ ਪਹਿਲਾਂ ਵਾਲਾ ਮੁਕਾਮ ਹਾਸਲ ਕਰੇਗਾ।“
ਖੇਡ ਮੰਤਰੀ ਰਾਣਾ ਸੋਢੀ ਨੇ ਮੁੜ ਦੁਹਰਾਇਆ ਕਿਹਾ ਕਿ ਖਿਡਾਰੀ ਜੀਅ-ਜਾਨ ਨਾਲ ਖੇਡ ਪਿੜ ਵਿੱਚ ਸਫਲਤਾ ਦੇ ਝੰਡੇ ਗੱਡਣ। ਪੰਜਾਬ ਸਰਕਾਰ ਉਨਾਂ ਨਾਲ ਮੋਢਾ ਜੋੜ ਕੇ ਖੜੀ ਹੈ। ਖਿਡਾਰੀਆਂ ਦੀ ਖੇਡ ਜਾਂ ਜੀਵਨ ਨਿਰਵਾਹ ਸਬੰਧੀ ਕਿਸੇ ਵੀ ਲੋੜ ਨੂੰ ਸਰਕਾਰ ਤਰਜੀਹੀ ਤੌਰ ‘ਤੇ ਪੂਰਾ ਕਰੇਗੀ।
ਦੱਸ ਦੇਈਏ ਕਿ ਡੀ.ਐਮ.ਡਬਲਿਊ. ਪਟਿਆਲਾ ਵਿਖੇ ਸਿਖਲਾਈ ਪ੍ਰਾਪਤ ਕਰ ਰਹੀ ਕਮਲਪ੍ਰੀਤ ਕੌਰ ਨੇ ਇਸ ਰਿਕਾਰਡ ਥਰੋਅ ਦੇ ਨਾਲ ਇਸ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਦੇ ਕੁਆਲੀਫਾਈ ਲਈ ਰੱਖੀ 63.50 ਮੀਟਰ ਦੀ ਹੱਦ ਪਾਰ ਕਰਕੇ ਵੀ ਓਲੰਪਿਕਸ ਦੀ ਟਿਕਟ ਕਟਾ ਲਈ ਹੈ।   
 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe