Saturday, April 05, 2025
 
BREAKING NEWS
ਇਨ੍ਹਾਂ ਰਾਜਾਂ ਵਿੱਚ ਪੈਣ ਵਾਲੀ ਹੈ ਸਖ਼ਤ ਗਰਮੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਅਪ੍ਰੈਲ 2025)ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤ

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸ਼ਹੀਦੀ ਦਿਵਸ 'ਤੇ ਸ਼ਹੀਦਾਂ ਨੂੰ ਨਮਨ ਕੀਤਾ

March 23, 2021 06:38 PM

ਦੇਸ਼ ਦੀ ਆਜਾਦੀ ਲਈ ਫਾਂਸੀ ਨੂੰ ਗੱਲ ਲਗਾਉਣ ਵਾਲੇ ਵੀਰ ਸ਼ਹੀਦਾਂ ਦੇ ਸਦਾ ਰਿਣੀ ਰਹਾਂਗੇ - ਮੁੱਖ ਮੰਤਰੀ

ਚੰਡੀਗੜ੍ਹ, 23 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ਼ਹੀਦੀ ਦਿਵਸ 'ਤੇ ਸ਼ਹੀਦ ਭਗਤ ਸਿੰਘ,  ਰਾਜਗੁਰੂ ਤੇ ਸੁਖਦੇਵ ਨੂੰ ਨਮਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਵੀਰਾਂ ਦੀ ਕੁਰਬਾਨੀਆਂ ਨਾਲ ਰਾਸ਼ਟਰ ਸਦਾ ਪ੍ਰੇਰਣਾ ਲੈਂਦਾ ਰਹੇਗਾ।

            ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਸ਼ਹੀਦੀ ਦਿਵਸ ਦੇ ਮੌਕੇ 'ਤੇ ਕਰਨਾਲ ਵਿਚ ਸੰਵੇਦਨਾ ਪੋ੍ਰਜੈਕਟ ਦੇ ਤਹਿਤ ਨੈਸ਼ਨਲ ਇੰਟੇਲੀਗ੍ਰੇਟੇਡ ਫੋਰਮ ਆਫ ਆਰਟਿਸਟ ਐਂਡ ਐਕਟੀਵਿਟੀਜ (ਨਿਫਾ) ਵੱਲੋਂ ਆਯੋਜਿਤ ਰਾਸ਼ਟਰਵਿਆਪੀ ਖੂਨ ਅਤੇ ਪਲਾਜਮਾ ਦਾਨ ਕੈਂਪ ਵਿਚ ਸੰਬੋਧਿਤ ਕਰ ਰਹੇ ਸਨ। ਇਸ ਪੋ੍ਰਗ੍ਰਾਮ ਵਿਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ,  ਸ਼ਹੀਦ ਰਾਜਗੁਰੂ ਦੇ ਭਤੀਜੇ ਸਤਅਸ਼ੀਲ ਰਾਜਗੁਰੂ,  ਸ਼ਹੀਦ ਸੁਖਦੇਵ ਦੇ ਪੋਤੇ ਅਨੁਜ ਥਾਪਰ ਨੇ ਵੀ ਸ਼ਿਰਕਤ ਕੀਤੀ।

            ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇੰਨ੍ਹਾਂ ਵੀਰਾਂ ਨੇ ਅੰਗੇ੍ਰਜੀ ਦੇ ਸਾਸ਼ਨ ਤੋਂ ਦੇਸ਼ ਨੂੰ ਆਜਾਦ ਕਰਵਾਉਣ ਲਈ 23 ਮਾਰਚ, 1931 ਨੂੰ ਹੱਸਦੇ-ਹੱਸਦੇ ਫਾਂਸੀ ਨੂੰ ਚੁਮਿਆ ਸੀ। ਰਾਸ਼ਟਰ ਇੰਨ੍ਹਾਂ ਸ਼ਹੀਦਾਂ ਦਾ ਸਦਾ ਹੀ ਰਿਨੀ ਰਹੇਗਾ। ਮਾਂ ਭਾਰਤ ਦੇ ਇੰਨ੍ਹਾਂ ਮਹਾਨ ਸਪੁੱਤਰਾਂ ਦਾ ਬਲਿਦਾਨ ਦੇਸ਼ ਦੀ ਹਰ ਪੀੜੀ ਦੇ ਲਈ ਪ੍ਰੇਰਣਾ ਬਣੇਗਾ।

            ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਦੀ ਗਲ ਹੈ ਕਿ ਸ਼ਹੀਦੀ ਦਿਵਸ 'ਤੇ ਨਿਫਾ ਨੇ ਇਸ ਅਨੋਖੇ ਸੰਵੇਦਨਾ ਮੁਹਿੰਮ ਦੇ ਤਹਿਤ ਪੂਰੇ ਦੇਸ਼ ਵਿਚ 1637 ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਹੈ।

            ਸ੍ਰੀ ਮਨੋਹਰ ਲਾਲ ਨੇ ਨੋਜੁਆਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਦੇਸ਼ ਦੀ ਅਸਮਿਤਾ ਅਤੇ ਗੌਰਵ ਨੂੰ ਬਣਾਏ ਰੱਖਣ ਦੇ ਲਈ ਇੰਨ੍ਹਾਂ ਮਹਾਨ ਬੇਟਿਆਂ ਦੀ ਸ਼ਹਾਦਤ ਤੋਂ ਪ੍ਰਰੇਣਾ ਲੈਣੀ ਚਾਹੀਦ ਹੈ ਅਤੇ ਰਾਸ਼ਟਰ ਨਿਰਮਾਣ ਦੇ ਲਈ ਅੱਗੇ ਆਉਣਾ ਚਾਹੀਦਾ ਹੈ।

            ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤਾਂ ਸਾਨੂੰ ਸਾਡੀ ਖੁਸ਼ਹਾਲ ਵਿਰਾਸਤ ਅਤੇ ਮਹਾਨ ਪਰੰਪਰਾ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਦੇ ਵੱਲੋਂ ਦਿਖਾਏ ਗਏ ਤਿਆਗ ਬਲਿਦਾਨ ਅਤੇ ਦੇਸ਼ਭਗਤੀ ਦੇ ਮਾਰਗ 'ਤੇ ਚੱਲ ਕੇ ਹੀ ਅਸੀਂ ਊਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਨ।

            ਪੋ੍ਰਗ੍ਰਾਮ ਵਿਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਸੰਦੇਸ਼ ਸੁਣਾਇਆ ਗਿਆ। ਇਸ ਮੌਕੇ 'ਤੇ ਗੀਤਾ ਮਨੀਸ਼ੀ ਸਵਾਮੀ ਸ੍ਰੀ ਗਿਆਨਾਨੰਦ ਜੀ ਮਹਾਰਾਜ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਭੇਜਿਆ ਜਾਵੇਗਾ ਇਜਰਾਇਲ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਘਰ ਵਿੱਚ ਧਮਾਕਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਅੱਜ 6 ਬਿੱਲ ਪਾਸ ਕੀਤੇ ਗਏ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸੁਨੀਤਾ ਵਿਲਿਅਮਸ ਨੂੰ ਭੇਜੀ ਵਧਾਈ

ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ 25 ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 36000 ਯੋਗ ਪਰਿਵਾਰਾਂ ਦੇ ਖਾਤਿਆਂ ਵਿਚ 151 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਨਾਇਬ ਸਿੰਘ ਸੈਣੀ

 
 
 
 
Subscribe